ਮੱਤੀਯਾਹ 27

ਜਦ ਪਿਲਾਤੁਸ ਨੇ ਵੇਖਿਆ ਕਿ ਉਹ ਕੁਝ ਵੀ ਨਹੀਂ ਕਰ ਪਾ ਰਿਹਾ, ਸਗੋਂ ਰੌਲਾ ਹੋਰ ਜ਼ਿਆਦਾ ਵੱਧਦਾ ਜਾਂਦਾ ਹੈ, ਤਦ ਉਸਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਉਸਨੇ ਕਿਹਾ, “ਮੈਂ ਇਸਦੇ ਲਹੂ ਤੋਂ ਨਿਰਦੋਸ਼ ਹਾਂ, ਤੁਸੀਂ ਇਸਦੇ ਲਈ ਜ਼ਿੰਮੇਵਾਰ ਹੋ!”

Matthew 27:24 (UKJV) When Pilate saw that he could prevail nothing, but that rather a tumult was made, he took water, and washed his hands before the multitude, saying, I am innocent of the blood of this just person: see all of you to it.

22ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਫਿਰ ਯਿਸ਼ੂ ਨਾਲ ਜਿਹੜਾ ਮਸੀਹ ਅਖਵਾਉਂਦਾ ਹੈ, ਕੀ ਕੀਤਾ ਜਾਵੇ?” ਉਹਨਾਂ ਸਾਰਿਆਂ ਨੇ ਉੱਤਰ ਦਿੱਤਾ, “ਇਸਨੂੰ ਸਲੀਬ ਦਿਓ!”

23ਤਦ ਪਿਲਾਤੁਸ ਨੇ ਪੁੱਛਿਆ, “ਕਿਉਂ? ਉਸਨੇ ਕਿਹੜਾ ਜੁਰਮ ਕੀਤਾ ਹੈ?” ਪਰ ਉਹਨਾਂ ਨੇ ਹੋਰ ਵੀ ਉੱਚੀ ਆਵਾਜ਼ ਵਿੱਚ ਕਿਹਾ, “ਇਸ ਨੂੰ ਸਲੀਬ ਤੇ ਚੜ੍ਹਾ ਦਿਓ!”

24ਜਦ ਪਿਲਾਤੁਸ ਨੇ ਵੇਖਿਆ ਕਿ ਉਹ ਕੁਝ ਵੀ ਨਹੀਂ ਕਰ ਪਾ ਰਿਹਾ, ਸਗੋਂ ਰੌਲਾ ਹੋਰ ਜ਼ਿਆਦਾ ਵੱਧਦਾ ਜਾਂਦਾ ਹੈ, ਤਦ ਉਸਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਉਸਨੇ ਕਿਹਾ, “ਮੈਂ ਇਸਦੇ ਲਹੂ ਤੋਂ ਨਿਰਦੋਸ਼ ਹਾਂ, ਤੁਸੀਂ ਇਸਦੇ ਲਈ ਜ਼ਿੰਮੇਵਾਰ ਹੋ!”

25ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, “ਉਸਦਾ ਲਹੂ ਸਾਡੇ ਉੱਤੇ ਸਾਡੇ ਬੱਚਿਆਂ ਉੱਤੇ ਹੋਵੇ!”

26ਤਦ ਉਸਨੇ ਉਹਨਾਂ ਲਈ ਬਾਰ-ਅੱਬਾਸ ਨੂੰ ਛੱਡ ਦਿੱਤਾ। ਪਰ ਯਿਸ਼ੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਉਹਨਾਂ ਦੇ ਹੱਥਾਂ ਵਿੱਚ ਦੇ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.