23ਤਦ ਪਿਲਾਤੁਸ ਨੇ ਪੁੱਛਿਆ, “ਕਿਉਂ? ਉਸਨੇ ਕਿਹੜਾ ਜੁਰਮ ਕੀਤਾ ਹੈ?” ਪਰ ਉਹਨਾਂ ਨੇ ਹੋਰ ਵੀ ਉੱਚੀ ਆਵਾਜ਼ ਵਿੱਚ ਕਿਹਾ, “ਇਸ ਨੂੰ ਸਲੀਬ ਤੇ ਚੜ੍ਹਾ ਦਿਓ!”
24ਜਦ ਪਿਲਾਤੁਸ ਨੇ ਵੇਖਿਆ ਕਿ ਉਹ ਕੁਝ ਵੀ ਨਹੀਂ ਕਰ ਪਾ ਰਿਹਾ, ਸਗੋਂ ਰੌਲਾ ਹੋਰ ਜ਼ਿਆਦਾ ਵੱਧਦਾ ਜਾਂਦਾ ਹੈ, ਤਦ ਉਸਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਉਸਨੇ ਕਿਹਾ, “ਮੈਂ ਇਸਦੇ ਲਹੂ ਤੋਂ ਨਿਰਦੋਸ਼ ਹਾਂ, ਤੁਸੀਂ ਇਸਦੇ ਲਈ ਜ਼ਿੰਮੇਵਾਰ ਹੋ!”
25ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, “ਉਸਦਾ ਲਹੂ ਸਾਡੇ ਉੱਤੇ ਸਾਡੇ ਬੱਚਿਆਂ ਉੱਤੇ ਹੋਵੇ!”
26ਤਦ ਉਸਨੇ ਉਹਨਾਂ ਲਈ ਬਾਰ-ਅੱਬਾਸ ਨੂੰ ਛੱਡ ਦਿੱਤਾ। ਪਰ ਯਿਸ਼ੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਉਹਨਾਂ ਦੇ ਹੱਥਾਂ ਵਿੱਚ ਦੇ ਦਿੱਤਾ।
27ਤਦ ਹਾਕਮ ਦੇ ਸਿਪਾਹੀ ਮਸੀਹ ਯਿਸ਼ੂ ਨੂੰ ਮਹਿਲ ਵਿੱਚ ਲੈ ਗਏ ਅਤੇ ਉਸਦੇ ਆਲੇ-ਦੁਆਲੇ ਸਿਪਾਹੀਆਂ ਦੇ ਸਾਰੇ ਸਮੂਹ ਨੂੰ ਇਕੱਠਿਆਂ ਕੀਤਾ।