27ਤਦ ਹਾਕਮ ਦੇ ਸਿਪਾਹੀ ਮਸੀਹ ਯਿਸ਼ੂ ਨੂੰ ਮਹਿਲ ਵਿੱਚ ਲੈ ਗਏ ਅਤੇ ਉਸਦੇ ਆਲੇ-ਦੁਆਲੇ ਸਿਪਾਹੀਆਂ ਦੇ ਸਾਰੇ ਸਮੂਹ ਨੂੰ ਇਕੱਠਿਆਂ ਕੀਤਾ।
28ਅਤੇ ਉਹਨਾਂ ਨੇ ਯਿਸ਼ੂ ਦੇ ਕੱਪੜੇ ਉਤਾਰ ਦਿੱਤੇ ਅਤੇ ਚਮਕੀਲਾ ਲਾਲ ਚੋਗਾ ਉਸ ਨੂੰ ਪਹਿਨਾ ਦਿੱਤਾ।
29ਅਤੇ ਉਹਨਾਂ ਨੇ ਇੱਕ ਕੰਡਿਆ ਦਾ ਤਾਜ ਬਣਵਾ ਕੇ ਯਿਸ਼ੂ ਦੇ ਸਿਰ ਉੱਤੇ ਪਾਇਆ ਅਤੇ ਇੱਕ ਲਾਠੀ ਉਸ ਦੇ ਸੱਜੇ ਹੱਥ ਵਿੱਚ ਦਿੱਤੀ। ਤਦ ਉਹਨਾਂ ਨੇ ਯਿਸ਼ੂ ਦੇ ਸਾਹਮਣੇ ਗੋਡੇ ਝੁਕਾਏ ਅਤੇ ਮਖੌਲ ਕਰਕੇ ਆਖਿਆ, “ਹੇ ਯਹੂਦੀਆਂ ਦੇ ਪਾਤਸ਼ਾਹ ਨਮਸਕਾਰ!”
30ਉਹਨਾਂ ਨੇ ਯਿਸ਼ੂ ਉੱਤੇ ਥੁੱਕਿਆ ਅਤੇ ਲਾਠੀ ਲੈ ਕੇ ਬਾਰ ਬਾਰ ਯਿਸ਼ੂ ਦੇ ਸਿਰ ਉੱਤੇ ਮਾਰੀ।
31ਜਦ ਉਹਨਾਂ ਨੇ ਯਿਸ਼ੂ ਦਾ ਮਜ਼ਾਕ ਉਡਾਇਆ, ਤਦ ਉਹਨਾਂ ਨੇ ਉਸਦਾ ਚੋਗਾ ਉਤਾਰ ਲਿਆ ਅਤੇ ਉਸਦੇ ਕੱਪੜੇ ਉਸਨੂੰ ਪਹਿਨਾ ਦਿੱਤੇ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਯਿਸ਼ੂ ਨੂੰ ਲੈ ਗਏ।