43ਉਹ ਨੇ ਪਰਮੇਸ਼ਵਰ ਉੱਤੇ ਭਰੋਸਾ ਰੱਖਿਆ ਸੀ। ਹੁਣ ਪਰਮੇਸ਼ਵਰ ਉਸਨੂੰ ਬਚਾਵੇ ਜੇ ਉਹ ਚਾਹੁੰਦਾ ਹੈ, ਕਿਉਂਕਿ ਇਸ ਨੇ ਕਿਹਾ ਸੀ, ‘ਮੈਂ ਪਰਮੇਸ਼ਵਰ ਦਾ ਪੁੱਤਰ ਹਾਂ।’ ”
44ਇਸੇ ਤਰ੍ਹਾਂ ਉਸਦੇ ਨਾਲ ਸਲੀਬ ਦਿੱਤੇ ਗਏ ਡਾਕੂਆਂ ਨੇ ਵੀ ਉਸਦਾ ਅਪਮਾਨ ਕੀਤਾ।
45ਦੁਪਹਿਰ ਤੋਂ ਲੈ ਕੇ ਤਿੰਨ ਵਜੇ ਤੱਕ ਸਾਰੇ ਦੇਸ਼ ਤੇ ਹਨੇਰਾ ਛਾਇਆ ਰਿਹਾ।
46ਅਤੇ ਲਗਭਗ ਦੁਪਹਿਰ ਦੇ ਤਿੰਨ ਵਜੇ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਏਲੀ, ਏਲੀ, ਲਮਾ ਸਬ਼ਖਥਾਨੀ?” ਜਿਸਦਾ ਅਰਥ ਹੈ, “ਹੇ ਮੇਰੇ ਪਰਮੇਸ਼ਵਰ, ਹੇ ਮੇਰੇ ਪਰਮੇਸ਼ਵਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?”
47ਅਤੇ ਜਦੋਂ ਉੱਥੇ ਖੜ੍ਹੇ ਕੁਝ ਲੋਕਾਂ ਨੇ ਇਹ ਸੁਣਿਆ ਤੇ ਬੋਲੇ, “ਇਹ ਏਲੀਯਾਹ ਨੂੰ ਆਵਾਜ਼ ਮਾਰਦਾ ਹੈ।”