45ਦੁਪਹਿਰ ਤੋਂ ਲੈ ਕੇ ਤਿੰਨ ਵਜੇ ਤੱਕ ਸਾਰੇ ਦੇਸ਼ ਤੇ ਹਨੇਰਾ ਛਾਇਆ ਰਿਹਾ।
46ਅਤੇ ਲਗਭਗ ਦੁਪਹਿਰ ਦੇ ਤਿੰਨ ਵਜੇ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਏਲੀ, ਏਲੀ, ਲਮਾ ਸਬ਼ਖਥਾਨੀ?” ਜਿਸਦਾ ਅਰਥ ਹੈ, “ਹੇ ਮੇਰੇ ਪਰਮੇਸ਼ਵਰ, ਹੇ ਮੇਰੇ ਪਰਮੇਸ਼ਵਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?”
47ਅਤੇ ਜਦੋਂ ਉੱਥੇ ਖੜ੍ਹੇ ਕੁਝ ਲੋਕਾਂ ਨੇ ਇਹ ਸੁਣਿਆ ਤੇ ਬੋਲੇ, “ਇਹ ਏਲੀਯਾਹ ਨੂੰ ਆਵਾਜ਼ ਮਾਰਦਾ ਹੈ।”
48ਉਸੇ ਵੇਲੇ ਉਹਨਾਂ ਵਿੱਚੋਂ ਇੱਕ ਨੇ ਦੌੜ ਕੇ ਸਪੰਜ ਲਿਆਦਾਂ ਫਿਰ ਸਿਰਕੇ ਨਾਲ ਗਿੱਲਾ ਕਰਕੇ ਅਤੇ ਸੋਟੀ ਉੱਤੇ ਬੰਨ੍ਹ ਕੇ ਯਿਸ਼ੂ ਦੇ ਮੂੰਹ ਨੂੰ ਲਗਾਇਆ।
49ਹੋਰਨਾਂ ਨੇ ਕਿਹਾ, “ਹੁਣ ਇਸ ਨੂੰ ਇਕੱਲਾ ਛੱਡ ਦਿਓ ਅਤੇ ਵੇਖੀਏ ਏਲੀਯਾਹ ਇਸ ਨੂੰ ਬਚਾਉਣ ਲਈ ਆਉਂਦਾ ਹੈ ਜਾਂ ਨਹੀਂ।”