48ਉਸੇ ਵੇਲੇ ਉਹਨਾਂ ਵਿੱਚੋਂ ਇੱਕ ਨੇ ਦੌੜ ਕੇ ਸਪੰਜ ਲਿਆਦਾਂ ਫਿਰ ਸਿਰਕੇ ਨਾਲ ਗਿੱਲਾ ਕਰਕੇ ਅਤੇ ਸੋਟੀ ਉੱਤੇ ਬੰਨ੍ਹ ਕੇ ਯਿਸ਼ੂ ਦੇ ਮੂੰਹ ਨੂੰ ਲਗਾਇਆ।
49ਹੋਰਨਾਂ ਨੇ ਕਿਹਾ, “ਹੁਣ ਇਸ ਨੂੰ ਇਕੱਲਾ ਛੱਡ ਦਿਓ ਅਤੇ ਵੇਖੀਏ ਏਲੀਯਾਹ ਇਸ ਨੂੰ ਬਚਾਉਣ ਲਈ ਆਉਂਦਾ ਹੈ ਜਾਂ ਨਹੀਂ।”
50ਯਿਸ਼ੂ ਨੇ ਫਿਰ ਉੱਚੀ ਆਵਾਜ਼ ਨਾਲ ਪੁਕਾਰ ਕੇ ਆਪਣੀ ਜਾਨ ਦੇ ਦਿੱਤੀ।
51ਅਤੇ ਉਸੇ ਵਕਤ ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਦੋ ਹਿੱਸਿਆ ਵਿੱਚ ਪਾੜ ਗਿਆ ਅਤੇ ਧਰਤੀ ਕੰਬ ਗਈ, ਪੱਥਰ ਹਿਲ ਗਏ
52ਅਤੇ ਕਬਰਾਂ ਖੁੱਲ ਗਈਆਂ। ਅਤੇ ਬਹੁਤ ਸਾਰੇ ਪਵਿੱਤਰ ਲੋਕਾਂ ਦੀਆਂ ਲਾਸ਼ਾ ਜਿਹੜੇ ਮਰ ਚੁੱਕੇ ਸਨ ਜੀਵਨ ਦੇ ਲਈ ਜੀ ਉੱਠ ਗਏ।