49ਹੋਰਨਾਂ ਨੇ ਕਿਹਾ, “ਹੁਣ ਇਸ ਨੂੰ ਇਕੱਲਾ ਛੱਡ ਦਿਓ ਅਤੇ ਵੇਖੀਏ ਏਲੀਯਾਹ ਇਸ ਨੂੰ ਬਚਾਉਣ ਲਈ ਆਉਂਦਾ ਹੈ ਜਾਂ ਨਹੀਂ।”
50ਯਿਸ਼ੂ ਨੇ ਫਿਰ ਉੱਚੀ ਆਵਾਜ਼ ਨਾਲ ਪੁਕਾਰ ਕੇ ਆਪਣੀ ਜਾਨ ਦੇ ਦਿੱਤੀ।
51ਅਤੇ ਉਸੇ ਵਕਤ ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਦੋ ਹਿੱਸਿਆ ਵਿੱਚ ਪਾੜ ਗਿਆ ਅਤੇ ਧਰਤੀ ਕੰਬ ਗਈ, ਪੱਥਰ ਹਿਲ ਗਏ
52ਅਤੇ ਕਬਰਾਂ ਖੁੱਲ ਗਈਆਂ। ਅਤੇ ਬਹੁਤ ਸਾਰੇ ਪਵਿੱਤਰ ਲੋਕਾਂ ਦੀਆਂ ਲਾਸ਼ਾ ਜਿਹੜੇ ਮਰ ਚੁੱਕੇ ਸਨ ਜੀਵਨ ਦੇ ਲਈ ਜੀ ਉੱਠ ਗਏ।
53ਅਤੇ ਯਿਸ਼ੂ ਦੇ ਜੀ ਉੱਠਣ ਤੋਂ ਬਾਅਦ ਉਹ ਕਬਰਾਂ ਵਿੱਚੋਂ ਬਾਹਰ ਨਿੱਕਲ ਆਏ ਅਤੇ ਪਵਿੱਤਰ ਸ਼ਹਿਰ ਵੱਲ ਨੂੰ ਗਏ ਅਤੇ ਬਹੁਤ ਸਾਰੇ ਲੋਕਾਂ ਨੂੰ ਵਿਖਾਈ ਦਿੱਤੇ।