ਮੱਤੀਯਾਹ 27

ਅਤੇ ਯਿਸ਼ੂ ਦੇ ਜੀ ਉੱਠਣ ਤੋਂ ਬਾਅਦ ਉਹ ਕਬਰਾਂ ਵਿੱਚੋਂ ਬਾਹਰ ਨਿੱਕਲ ਆਏ ਅਤੇ ਪਵਿੱਤਰ ਸ਼ਹਿਰ ਵੱਲ ਨੂੰ ਗਏ ਅਤੇ ਬਹੁਤ ਸਾਰੇ ਲੋਕਾਂ ਨੂੰ ਵਿਖਾਈ ਦਿੱਤੇ।

Matthew 27:53 (UKJV) And came out of the graves after his resurrection, and went into the holy city, and appeared unto many.

51ਅਤੇ ਉਸੇ ਵਕਤ ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਦੋ ਹਿੱਸਿਆ ਵਿੱਚ ਪਾੜ ਗਿਆ ਅਤੇ ਧਰਤੀ ਕੰਬ ਗਈ, ਪੱਥਰ ਹਿਲ ਗਏ

52ਅਤੇ ਕਬਰਾਂ ਖੁੱਲ ਗਈਆਂ। ਅਤੇ ਬਹੁਤ ਸਾਰੇ ਪਵਿੱਤਰ ਲੋਕਾਂ ਦੀਆਂ ਲਾਸ਼ਾ ਜਿਹੜੇ ਮਰ ਚੁੱਕੇ ਸਨ ਜੀਵਨ ਦੇ ਲਈ ਜੀ ਉੱਠ ਗਏ।

53ਅਤੇ ਯਿਸ਼ੂ ਦੇ ਜੀ ਉੱਠਣ ਤੋਂ ਬਾਅਦ ਉਹ ਕਬਰਾਂ ਵਿੱਚੋਂ ਬਾਹਰ ਨਿੱਕਲ ਆਏ ਅਤੇ ਪਵਿੱਤਰ ਸ਼ਹਿਰ ਵੱਲ ਨੂੰ ਗਏ ਅਤੇ ਬਹੁਤ ਸਾਰੇ ਲੋਕਾਂ ਨੂੰ ਵਿਖਾਈ ਦਿੱਤੇ।

54ਜਦੋਂ ਸੂਬੇਦਾਰ ਅਤੇ ਉਸਦੇ ਸਾਥੀ ਜਿਹੜੇ ਯਿਸ਼ੂ ਦੀ ਰਾਖੀ ਕਰ ਰਹੇ ਸਨ, ਉਹਨਾਂ ਨੇ ਭੂਚਾਲ ਅਤੇ ਹੋਰ ਘਟਨਾਵਾਂ ਨੂੰ ਦੇਖ ਕੇ ਬਹੁਤ ਡਰ ਗਏ ਅਤੇ ਆਖਣ ਲੱਗੇ, “ਸੱਚ-ਮੁੱਚ ਉਹ ਪਰਮੇਸ਼ਵਰ ਦਾ ਪੁੱਤਰ ਸੀ!”

55ਉੱਥੇ ਬਹੁਤ ਔਰਤਾਂ ਸਨ, ਜੋ ਦੂਰੋਂ ਵੇਖ ਰਹੀਆਂ ਸਨ। ਜੋ ਗਲੀਲ ਪ੍ਰਦੇਸ਼ ਤੋਂ ਯਿਸ਼ੂ ਦੀ ਸੇਵਾ ਕਰਦੀਆਂ ਹੋਈਆ ਉਸਦੇ ਪਿੱਛੇ-ਪਿੱਛੇ ਆਈਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.