53ਅਤੇ ਯਿਸ਼ੂ ਦੇ ਜੀ ਉੱਠਣ ਤੋਂ ਬਾਅਦ ਉਹ ਕਬਰਾਂ ਵਿੱਚੋਂ ਬਾਹਰ ਨਿੱਕਲ ਆਏ ਅਤੇ ਪਵਿੱਤਰ ਸ਼ਹਿਰ ਵੱਲ ਨੂੰ ਗਏ ਅਤੇ ਬਹੁਤ ਸਾਰੇ ਲੋਕਾਂ ਨੂੰ ਵਿਖਾਈ ਦਿੱਤੇ।
54ਜਦੋਂ ਸੂਬੇਦਾਰ ਅਤੇ ਉਸਦੇ ਸਾਥੀ ਜਿਹੜੇ ਯਿਸ਼ੂ ਦੀ ਰਾਖੀ ਕਰ ਰਹੇ ਸਨ, ਉਹਨਾਂ ਨੇ ਭੂਚਾਲ ਅਤੇ ਹੋਰ ਘਟਨਾਵਾਂ ਨੂੰ ਦੇਖ ਕੇ ਬਹੁਤ ਡਰ ਗਏ ਅਤੇ ਆਖਣ ਲੱਗੇ, “ਸੱਚ-ਮੁੱਚ ਉਹ ਪਰਮੇਸ਼ਵਰ ਦਾ ਪੁੱਤਰ ਸੀ!”
55ਉੱਥੇ ਬਹੁਤ ਔਰਤਾਂ ਸਨ, ਜੋ ਦੂਰੋਂ ਵੇਖ ਰਹੀਆਂ ਸਨ। ਜੋ ਗਲੀਲ ਪ੍ਰਦੇਸ਼ ਤੋਂ ਯਿਸ਼ੂ ਦੀ ਸੇਵਾ ਕਰਦੀਆਂ ਹੋਈਆ ਉਸਦੇ ਪਿੱਛੇ-ਪਿੱਛੇ ਆਈਆਂ ਸਨ।
56ਉਹਨਾਂ ਵਿੱਚੋਂ ਇੱਕ ਮਗਦਲਾ ਵਾਸੀ ਮਰਿਯਮ ਸੀ, ਯਾਕੋਬ, ਯੋਸੇਫ਼ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਸੀ।
57ਜਦ ਸ਼ਾਮ ਹੋਈ, ਤਾਂ ਅਰਿਮਥਿਆ ਪਿੰਡ ਦਾ ਇੱਕ ਧਨੀ ਮਨੁੱਖ ਜਿਸ ਦਾ ਨਾਮ ਯੋਸੇਫ਼ ਸੀ ਆਇਆ, ਜਿਹੜਾ ਆਪ ਵੀ ਯਿਸ਼ੂ ਦਾ ਚੇਲਾ ਬਣ ਗਿਆ ਸੀ।