8ਤਾਂ ਉਹ ਔਰਤਾਂ ਡਰ ਅਤੇ ਵੱਡੀ ਖੁਸ਼ੀ ਨਾਲ ਕਬਰ ਤੋਂ ਜਲਦੀ ਚੱਲ ਕੇ ਉਸਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜ ਗਈਆਂ।
9ਅਚਾਨਕ ਯਿਸ਼ੂ ਉਹਨਾਂ ਨੂੰ ਮਿਲੇ ਅਤੇ ਬੋਲੇ, “ਸੁਖੀ ਰਹੋ,” ਉਹਨਾਂ ਨੇ ਕੋਲ ਆ ਕੇ ਯਿਸ਼ੂ ਦੇ ਚਰਨ ਫੜੇ ਅਤੇ ਉਸਦੀ ਮਹਿਮਾ ਕੀਤੀ।
10ਯਿਸ਼ੂ ਨੇ ਉਹਨਾਂ ਨੂੰ ਕਿਹਾ, “ਨਾ ਡਰੋ ਅਤੇ ਜਾ ਕੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲ ਪ੍ਰਦੇਸ਼ ਨੂੰ ਜਾਣ; ਉੱਥੇ ਉਹ ਮੈਨੂੰ ਵੇਖਣਗੇ।”
11ਜਿਸ ਵਕਤ ਔਰਤਾਂ ਰਸਤੇ ਵਿੱਚ ਹੀ ਸਨ ਤਾਂ ਕੁਝ ਪਹਿਰੇਦਾਰਾਂ ਨੇ ਸ਼ਹਿਰ ਵਿੱਚ ਜਾ ਕੇ ਸਾਰੀ ਘਟਨਾ ਮੁੱਖ ਜਾਜਕਾਂ ਨੂੰ ਦੱਸ ਦਿੱਤੀ।
12ਜਦੋਂ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਇਕੱਠੇ ਹੋ ਕੇ ਅਤੇ ਉਹਨਾਂ ਗੱਲਬਾਤ ਕਰਕੇ ਯੋਜਨਾ ਬਣਾਈ ਅਤੇ ਸਿਪਾਹੀਆਂ ਨੂੰ ਵੱਡੀ ਰਕਮ ਦਿੱਤੀ।