ਮੱਤੀਯਾਹ 28

ਉਹਨਾਂ ਕਿਹਾ, “ਤੁਸੀਂ ਇਹ ਕਹਿਣਾ, ‘ਜਦ ਅਸੀਂ ਸੁੱਤੇ ਹੋਏ ਸੀ, ਉਸਦੇ ਚੇਲੇ ਰਾਤ ਨੂੰ ਆ ਕੇ ਉਸਨੂੰ ਚੁਰਾ ਕੇ ਲੈ ਗਏ।’

Matthew 28:13 (UKJV) Saying, Say all of you, His disciples came by night, and stole him away while we slept.

11ਜਿਸ ਵਕਤ ਔਰਤਾਂ ਰਸਤੇ ਵਿੱਚ ਹੀ ਸਨ ਤਾਂ ਕੁਝ ਪਹਿਰੇਦਾਰਾਂ ਨੇ ਸ਼ਹਿਰ ਵਿੱਚ ਜਾ ਕੇ ਸਾਰੀ ਘਟਨਾ ਮੁੱਖ ਜਾਜਕਾਂ ਨੂੰ ਦੱਸ ਦਿੱਤੀ।

12ਜਦੋਂ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਇਕੱਠੇ ਹੋ ਕੇ ਅਤੇ ਉਹਨਾਂ ਗੱਲਬਾਤ ਕਰਕੇ ਯੋਜਨਾ ਬਣਾਈ ਅਤੇ ਸਿਪਾਹੀਆਂ ਨੂੰ ਵੱਡੀ ਰਕਮ ਦਿੱਤੀ।

13ਉਹਨਾਂ ਕਿਹਾ, “ਤੁਸੀਂ ਇਹ ਕਹਿਣਾ, ‘ਜਦ ਅਸੀਂ ਸੁੱਤੇ ਹੋਏ ਸੀ, ਉਸਦੇ ਚੇਲੇ ਰਾਤ ਨੂੰ ਆ ਕੇ ਉਸਨੂੰ ਚੁਰਾ ਕੇ ਲੈ ਗਏ।’

14ਅਗਰ ਇਹ ਗੱਲ ਰਾਜਪਾਲ ਦੇ ਕੋਲ ਪਹੁੰਚੇ, ਤਾਂ ਅਸੀਂ ਉਸਨੂੰ ਸਮਝਾ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਬਚਾ ਲਵਾਂਗੇ।”

15ਸੋ ਸਿਪਾਹੀਆਂ ਨੇ ਪੈਸੇ ਲੈ ਲਏ ਉਸੇ ਤਰ੍ਹਾਂ ਕੀਤਾ ਜਿਵੇਂ ਉਹਨਾਂ ਨੂੰ ਆਖਿਆ ਸੀ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਫੈਲੀ ਹੋਈ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.