12ਜਦੋਂ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਇਕੱਠੇ ਹੋ ਕੇ ਅਤੇ ਉਹਨਾਂ ਗੱਲਬਾਤ ਕਰਕੇ ਯੋਜਨਾ ਬਣਾਈ ਅਤੇ ਸਿਪਾਹੀਆਂ ਨੂੰ ਵੱਡੀ ਰਕਮ ਦਿੱਤੀ।
13ਉਹਨਾਂ ਕਿਹਾ, “ਤੁਸੀਂ ਇਹ ਕਹਿਣਾ, ‘ਜਦ ਅਸੀਂ ਸੁੱਤੇ ਹੋਏ ਸੀ, ਉਸਦੇ ਚੇਲੇ ਰਾਤ ਨੂੰ ਆ ਕੇ ਉਸਨੂੰ ਚੁਰਾ ਕੇ ਲੈ ਗਏ।’
14ਅਗਰ ਇਹ ਗੱਲ ਰਾਜਪਾਲ ਦੇ ਕੋਲ ਪਹੁੰਚੇ, ਤਾਂ ਅਸੀਂ ਉਸਨੂੰ ਸਮਝਾ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਬਚਾ ਲਵਾਂਗੇ।”
15ਸੋ ਸਿਪਾਹੀਆਂ ਨੇ ਪੈਸੇ ਲੈ ਲਏ ਉਸੇ ਤਰ੍ਹਾਂ ਕੀਤਾ ਜਿਵੇਂ ਉਹਨਾਂ ਨੂੰ ਆਖਿਆ ਸੀ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਫੈਲੀ ਹੋਈ ਹੈ।
16ਫਿਰ ਉਹ ਗਿਆਰਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿੱਥੇ ਯਿਸ਼ੂ ਨੇ ਉਹਨਾਂ ਨੂੰ ਜਾਣ ਲਈ ਕਿਹਾ ਸੀ।