ਮੱਤੀਯਾਹ 28

ਸੋ ਸਿਪਾਹੀਆਂ ਨੇ ਪੈਸੇ ਲੈ ਲਏ ਉਸੇ ਤਰ੍ਹਾਂ ਕੀਤਾ ਜਿਵੇਂ ਉਹਨਾਂ ਨੂੰ ਆਖਿਆ ਸੀ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਫੈਲੀ ਹੋਈ ਹੈ।

Matthew 28:15 (UKJV) So they took the money, and did as they were taught: and this saying is commonly reported among the Jews until this day.

13ਉਹਨਾਂ ਕਿਹਾ, “ਤੁਸੀਂ ਇਹ ਕਹਿਣਾ, ‘ਜਦ ਅਸੀਂ ਸੁੱਤੇ ਹੋਏ ਸੀ, ਉਸਦੇ ਚੇਲੇ ਰਾਤ ਨੂੰ ਆ ਕੇ ਉਸਨੂੰ ਚੁਰਾ ਕੇ ਲੈ ਗਏ।’

14ਅਗਰ ਇਹ ਗੱਲ ਰਾਜਪਾਲ ਦੇ ਕੋਲ ਪਹੁੰਚੇ, ਤਾਂ ਅਸੀਂ ਉਸਨੂੰ ਸਮਝਾ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਬਚਾ ਲਵਾਂਗੇ।”

15ਸੋ ਸਿਪਾਹੀਆਂ ਨੇ ਪੈਸੇ ਲੈ ਲਏ ਉਸੇ ਤਰ੍ਹਾਂ ਕੀਤਾ ਜਿਵੇਂ ਉਹਨਾਂ ਨੂੰ ਆਖਿਆ ਸੀ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਫੈਲੀ ਹੋਈ ਹੈ।

16ਫਿਰ ਉਹ ਗਿਆਰਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿੱਥੇ ਯਿਸ਼ੂ ਨੇ ਉਹਨਾਂ ਨੂੰ ਜਾਣ ਲਈ ਕਿਹਾ ਸੀ।

17ਜਦੋਂ ਉਹਨਾਂ ਨੇ ਯਿਸ਼ੂ ਨੂੰ ਵੇਖਿਆ, ਤਾਂ ਉਹਨਾਂ ਉਸਦੀ ਮਹਿਮਾ ਕੀਤੀ; ਪਰ ਕਈਆਂ ਨੇ ਸ਼ੱਕ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.