14ਅਗਰ ਇਹ ਗੱਲ ਰਾਜਪਾਲ ਦੇ ਕੋਲ ਪਹੁੰਚੇ, ਤਾਂ ਅਸੀਂ ਉਸਨੂੰ ਸਮਝਾ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਬਚਾ ਲਵਾਂਗੇ।”
15ਸੋ ਸਿਪਾਹੀਆਂ ਨੇ ਪੈਸੇ ਲੈ ਲਏ ਉਸੇ ਤਰ੍ਹਾਂ ਕੀਤਾ ਜਿਵੇਂ ਉਹਨਾਂ ਨੂੰ ਆਖਿਆ ਸੀ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਫੈਲੀ ਹੋਈ ਹੈ।
16ਫਿਰ ਉਹ ਗਿਆਰਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿੱਥੇ ਯਿਸ਼ੂ ਨੇ ਉਹਨਾਂ ਨੂੰ ਜਾਣ ਲਈ ਕਿਹਾ ਸੀ।
17ਜਦੋਂ ਉਹਨਾਂ ਨੇ ਯਿਸ਼ੂ ਨੂੰ ਵੇਖਿਆ, ਤਾਂ ਉਹਨਾਂ ਉਸਦੀ ਮਹਿਮਾ ਕੀਤੀ; ਪਰ ਕਈਆਂ ਨੇ ਸ਼ੱਕ ਕੀਤਾ।
18ਤਦ ਯਿਸ਼ੂ ਉਹਨਾਂ ਦੇ ਕੋਲ ਆਏ ਅਤੇ ਬੋਲੇ, “ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।