ਮੱਤੀਯਾਹ 28

ਜਦੋਂ ਉਹਨਾਂ ਨੇ ਯਿਸ਼ੂ ਨੂੰ ਵੇਖਿਆ, ਤਾਂ ਉਹਨਾਂ ਉਸਦੀ ਮਹਿਮਾ ਕੀਤੀ; ਪਰ ਕਈਆਂ ਨੇ ਸ਼ੱਕ ਕੀਤਾ।

Matthew 28:17 (UKJV) And when they saw him, they worshipped him: but some doubted.

15ਸੋ ਸਿਪਾਹੀਆਂ ਨੇ ਪੈਸੇ ਲੈ ਲਏ ਉਸੇ ਤਰ੍ਹਾਂ ਕੀਤਾ ਜਿਵੇਂ ਉਹਨਾਂ ਨੂੰ ਆਖਿਆ ਸੀ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਫੈਲੀ ਹੋਈ ਹੈ।

16ਫਿਰ ਉਹ ਗਿਆਰਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿੱਥੇ ਯਿਸ਼ੂ ਨੇ ਉਹਨਾਂ ਨੂੰ ਜਾਣ ਲਈ ਕਿਹਾ ਸੀ।

17ਜਦੋਂ ਉਹਨਾਂ ਨੇ ਯਿਸ਼ੂ ਨੂੰ ਵੇਖਿਆ, ਤਾਂ ਉਹਨਾਂ ਉਸਦੀ ਮਹਿਮਾ ਕੀਤੀ; ਪਰ ਕਈਆਂ ਨੇ ਸ਼ੱਕ ਕੀਤਾ।

18ਤਦ ਯਿਸ਼ੂ ਉਹਨਾਂ ਦੇ ਕੋਲ ਆਏ ਅਤੇ ਬੋਲੇ, “ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।

19ਇਸ ਲਈ ਜਾਓ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਹਨਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.