ਮੱਤੀਯਾਹ 28

ਤਦ ਯਿਸ਼ੂ ਉਹਨਾਂ ਦੇ ਕੋਲ ਆਏ ਅਤੇ ਬੋਲੇ, “ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।

Matthew 28:18 (UKJV) And Jesus came and spoke unto them, saying, All power is given unto me in heaven and in earth.

16ਫਿਰ ਉਹ ਗਿਆਰਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿੱਥੇ ਯਿਸ਼ੂ ਨੇ ਉਹਨਾਂ ਨੂੰ ਜਾਣ ਲਈ ਕਿਹਾ ਸੀ।

17ਜਦੋਂ ਉਹਨਾਂ ਨੇ ਯਿਸ਼ੂ ਨੂੰ ਵੇਖਿਆ, ਤਾਂ ਉਹਨਾਂ ਉਸਦੀ ਮਹਿਮਾ ਕੀਤੀ; ਪਰ ਕਈਆਂ ਨੇ ਸ਼ੱਕ ਕੀਤਾ।

18ਤਦ ਯਿਸ਼ੂ ਉਹਨਾਂ ਦੇ ਕੋਲ ਆਏ ਅਤੇ ਬੋਲੇ, “ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।

19ਇਸ ਲਈ ਜਾਓ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਹਨਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।

20ਅਤੇ ਉਹਨਾਂ ਨੂੰ ਸਿਖਾਓ ਕਿ ਉਹਨਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ, ਜਿਹਨਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.