1ਸਬਤ ਤੋਂ ਬਾਅਦ, ਹਫ਼ਤੇ ਦੇ ਪਹਿਲੇ ਦਿਨ, ਸਵੇਰ ਵੇਲੇ ਮਗਦਲਾ ਵਾਸੀ ਮਰਿਯਮ ਅਤੇ ਦੂਸਰੀ ਮਰਿਯਮ ਕਬਰ ਨੂੰ ਵੇਖਣ ਲਈ ਗਈਆ।
2ਉਸੇ ਸਮੇਂ ਇੱਕ ਬਹੁਤ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਇੱਕ ਦੂਤ ਸਵਰਗ ਤੋਂ ਉੱਤਰਿਆ ਅਤੇ ਕਬਰ ਦੇ ਕੋਲ ਆ ਕੇ, ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ।
3ਉਸਦਾ ਰੂਪ ਰੋਸ਼ਨੀ ਵਰਗਾ ਅਤੇ ਉਸਦੇ ਕੱਪੜੇ ਬਰਫ਼ ਦੀ ਤਰ੍ਹਾਂ ਚਿੱਟੇ ਸਨ।
4ਰਖਵਾਲੇ ਡਰ ਦੇ ਕਾਰਨ ਕੰਬ ਉੱਠੇ ਅਤੇ ਮੁਰਦਿਆਂ ਦੇ ਵਾਂਗ ਹੋ ਗਏ।
5ਸਵਰਗਦੂਤ ਨੇ ਔਰਤਾਂ ਨੂੰ ਆਖਿਆ, “ਡਰੋ ਨਾ, ਕਿਉਂਕਿ ਮੈਂ ਜਾਣਦਾ ਹਾਂ ਤੁਸੀਂ ਯਿਸ਼ੂ ਨੂੰ ਲੱਭ ਰਹੀਆਂ ਹੋ, ਜਿਸਨੂੰ ਸਲੀਬ ਉੱਤੇ ਚੜ੍ਹਾਇਆ ਗਿਆ ਸੀ।