3ਉਸਦਾ ਰੂਪ ਰੋਸ਼ਨੀ ਵਰਗਾ ਅਤੇ ਉਸਦੇ ਕੱਪੜੇ ਬਰਫ਼ ਦੀ ਤਰ੍ਹਾਂ ਚਿੱਟੇ ਸਨ।
4ਰਖਵਾਲੇ ਡਰ ਦੇ ਕਾਰਨ ਕੰਬ ਉੱਠੇ ਅਤੇ ਮੁਰਦਿਆਂ ਦੇ ਵਾਂਗ ਹੋ ਗਏ।
5ਸਵਰਗਦੂਤ ਨੇ ਔਰਤਾਂ ਨੂੰ ਆਖਿਆ, “ਡਰੋ ਨਾ, ਕਿਉਂਕਿ ਮੈਂ ਜਾਣਦਾ ਹਾਂ ਤੁਸੀਂ ਯਿਸ਼ੂ ਨੂੰ ਲੱਭ ਰਹੀਆਂ ਹੋ, ਜਿਸਨੂੰ ਸਲੀਬ ਉੱਤੇ ਚੜ੍ਹਾਇਆ ਗਿਆ ਸੀ।
6ਉਹ ਇੱਥੇ ਨਹੀਂ ਹੈ; ਉਹ ਜੀ ਉੱਠਿਆ ਹੈ, ਜਿਵੇਂ ਉਸਨੇ ਕਿਹਾ ਸੀ, ਆਓ ਇਸ ਜਗ੍ਹਾ ਨੂੰ ਵੇਖੋ ਜਿੱਥੇ ਯਿਸ਼ੂ ਨੂੰ ਰੱਖਿਆ ਹੋਇਆ ਸੀ।
7ਹੁਣ ਜਲਦੀ ਜਾਓ ਅਤੇ ਉਸਦੇ ਚੇਲਿਆਂ ਨੂੰ ਦੱਸੋ ਕਿ ‘ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈ। ਤੁਸੀਂ ਉਸ ਨੂੰ ਉੱਥੇ ਵੇਖੋਗੇ’ ਹੁਣ ਮੈਂ ਤੁਹਾਨੂੰ ਦੱਸ ਦਿੱਤਾ ਹੈ।”