ਮੱਤੀਯਾਹ 3

ਉਹਨਾਂ ਦਿਨਾਂ ਵਿੱਚ ਯੋਹਨ ਬਪਤਿਸਮਾ ਦੇਣ ਵਾਲਾ ਆਇਆ ਅਤੇ ਯਹੂਦਿਯਾ ਪ੍ਰਦੇਸ਼ ਦੇ ਉਜਾੜ ਵਿੱਚ ਪ੍ਰਚਾਰ ਕਰਦਾ

Matthew 3:1 (UKJV) In those days came John the Baptist, preaching in the wilderness of Judaea,

1ਉਹਨਾਂ ਦਿਨਾਂ ਵਿੱਚ ਯੋਹਨ ਬਪਤਿਸਮਾ ਦੇਣ ਵਾਲਾ ਆਇਆ ਅਤੇ ਯਹੂਦਿਯਾ ਪ੍ਰਦੇਸ਼ ਦੇ ਉਜਾੜ ਵਿੱਚ ਪ੍ਰਚਾਰ ਕਰਦਾ

2ਅਤੇ ਆਖਦਾ, ਇਸ ਲਈ “ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।”

3ਇਹ ਉਹ ਹੀ ਹੈ ਜਿਸਦੇ ਵਿਸ਼ੇ ਵਿੱਚ ਯਸ਼ਾਯਾਹ ਨਬੀ ਨੇ ਆਖਿਆ ਸੀ: “ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼, ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਲਈ ਰਸਤਾ ਸਿੱਧਾ ਬਣਾਓ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.