10ਕੁਹਾੜੀ ਪਹਿਲਾਂ ਹੀ ਰੁੱਖਾਂ ਦੀ ਜੜ੍ਹ ਉੱਤੇ ਰੱਖੀ ਹੋਈ ਹੈ। ਹਰ ਇੱਕ ਰੁੱਖ, ਜੋ ਚੰਗਾ ਫ਼ਲ ਨਹੀਂ ਦਿੰਦਾ, ਉਸ ਨੂੰ ਵੱਢ ਕੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।
11“ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ। ਪਰ ਉਹ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ, ਉਹ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ। ਮੈਂ ਤਾਂ ਇਸ ਯੋਗ ਵੀ ਨਹੀਂ ਕਿ ਉਸ ਦੀ ਜੁੱਤੀ ਵੀ ਉੱਠਾ ਸਕਾ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
12ਤੰਗਲੀ ਉਸਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਂਗਾ, ਆਪਣੀ ਕਣਕ ਨੂੰ ਭੜੋਲਿਆਂ ਵਿੱਚ ਇਕੱਠਾ ਕਰੇਂਗਾ ਅਤੇ ਤੂੜੀ ਨੂੰ ਕਦੇ ਨਾ ਬੁਝਨ ਵਾਲੀ ਅੱਗ ਵਿੱਚ ਸਾੜ ਦੇਵੇਗਾ।”
13ਤਦ ਯਿਸ਼ੂ ਯੋਹਨ ਤੋਂ ਬਪਤਿਸਮਾ ਲੈਣ ਲਈ ਗਲੀਲ ਤੋਂ ਯਰਦਨ ਨਦੀ ਤੱਕ ਆਇਆ।
14ਪਰ ਯੋਹਨ ਨੇ ਇਸਦਾ ਇਨਕਾਰ ਕਰਦੇ ਹੋਏ ਕਿਹਾ, “ਜ਼ਰੂਰੀ ਤਾਂ ਇਹ ਹੈ ਕਿ ਮੈਂ ਤੁਹਾਡੇ ਕੋਲੋਂ ਬਪਤਿਸਮਾ ਲਵਾਂ। ਪਰ ਤੁਸੀਂ ਮੇਰੇ ਕੋਲੋਂ ਬਪਤਿਸਮਾ ਲੈਣ ਆਏ ਹੋ?”