1ਉਹਨਾਂ ਦਿਨਾਂ ਵਿੱਚ ਯੋਹਨ ਬਪਤਿਸਮਾ ਦੇਣ ਵਾਲਾ ਆਇਆ ਅਤੇ ਯਹੂਦਿਯਾ ਪ੍ਰਦੇਸ਼ ਦੇ ਉਜਾੜ ਵਿੱਚ ਪ੍ਰਚਾਰ ਕਰਦਾ
2ਅਤੇ ਆਖਦਾ, ਇਸ ਲਈ “ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।”
3ਇਹ ਉਹ ਹੀ ਹੈ ਜਿਸਦੇ ਵਿਸ਼ੇ ਵਿੱਚ ਯਸ਼ਾਯਾਹ ਨਬੀ ਨੇ ਆਖਿਆ ਸੀ: “ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼, ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਲਈ ਰਸਤਾ ਸਿੱਧਾ ਬਣਾਓ।’ ”
4ਯੋਹਨ ਬਪਤਿਸਮਾ ਦੇਣ ਵਾਲੇ ਦੇ ਕੱਪੜੇ ਊਠ ਦੇ ਵਾਲਾਂ ਤੋਂ ਬਣੇ ਹੋਏ ਸਨ ਅਤੇ ਉਸਦੀ ਕਮਰ ਉੱਤੇ ਚਮੜੇ ਦਾ ਕਮਰਬੰਧ ਸੀ ਅਤੇ ਉਸ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ।