5ਯੇਰੂਸ਼ਲੇਮ ਨਗਰ, ਸਾਰੇ ਯਹੂਦਿਯਾ ਪ੍ਰਦੇਸ਼ ਅਤੇ ਯਰਦਨ ਨਦੀ ਦੇ ਨਜ਼ਦੀਕੀ ਖੇਤਰ ਵਿਚੋਂ ਵੱਡੀ ਗਿਣਤੀ ਵਿੱਚ ਲੋਕ ਉਸਦੇ ਕੋਲ ਆਉਂਦੇ ਸਨ।
6ਆਪਣੇ ਪਾਪਾਂ ਨੂੰ ਮੰਨ ਕੇ, ਉਹ ਦੇ ਕੋਲੋ ਯਰਦਨ ਨਦੀ ਵਿੱਚ ਬਪਤਿਸਮਾ ਲੈਂਦੇ ਸਨ।
7ਜਦੋਂ ਯੋਹਨ ਨੇ ਵੇਖਿਆ ਕਿ ਬਹੁਤ ਸਾਰੇ ਫ਼ਰੀਸੀ ਅਤੇ ਸਦੂਕੀ ਜੋ ਉਸ ਕੋਲੋਂ ਬਪਤਿਸਮਾ ਲੈਣ ਲਈ ਆ ਰਹੇ ਹਨ, ਤਾਂ ਉਸ ਨੇ ਉਹਨਾਂ ਨੂੰ ਕਿਹਾ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕ੍ਰੋਧ ਤੋਂ ਭੱਜਣ ਦੀ ਚੇਤਾਵਨੀ ਕਿਸ ਨੇ ਦਿੱਤੀ?
8ਸੱਚੇ ਮਨ ਨਾਲ ਤੋਬਾ ਕਰਦੇ ਹੋਏ ਫ਼ਲ ਲਿਆਓ।
9ਅਤੇ ਆਪਣੇ ਮਨ ਵਿੱਚ ਅਜਿਹਾ ਨਾ ਸੋਚੋ, ‘ਕਿ ਅਸੀਂ ਅਬਰਾਹਾਮ ਦੀ ਸੰਤਾਨ ਹਾਂ।’ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ਵਰ ਇਹਨਾਂ ਪੱਥਰਾਂ ਵਿੱਚੋਂ ਵੀ ਅਬਰਾਹਾਮ ਲਈ ਔਲਾਦ ਪੈਦਾ ਕਰਨ ਦੀ ਸਮਰੱਥਾ ਰੱਖਦਾ ਹੈ।