ਮੱਤੀਯਾਹ 4

ਇਸ ਤੋਂ ਬਾਅਦ ਯਿਸ਼ੂ ਪਵਿੱਤਰ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਤਾਂ ਕਿ ਦੁਸ਼ਟ ਦੇ ਦੁਆਰਾ ਪਰਤਾਇਆ ਜਾਵੇ।

Matthew 4:1 (UKJV) Then was Jesus led up of the spirit into the wilderness to be tempted of the devil.

1ਇਸ ਤੋਂ ਬਾਅਦ ਯਿਸ਼ੂ ਪਵਿੱਤਰ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਤਾਂ ਕਿ ਦੁਸ਼ਟ ਦੇ ਦੁਆਰਾ ਪਰਤਾਇਆ ਜਾਵੇ।

2ਚਾਲੀ ਦਿਨਾਂ ਅਤੇ ਚਾਲੀ ਰਾਤਾਂ ਦਾ ਵਰਤ ਰੱਖਣ ਤੋਂ ਬਾਅਦ, ਉਸ ਨੂੰ ਭੁੱਖ ਲੱਗੀ।

3ਪਰਤਾਉਣ ਵਾਲੇ ਨੇ ਉਸ ਕੋਲ ਆਣ ਕੇ ਉਸ ਨੂੰ ਕਿਹਾ, “ਜੇ ਤੂੰ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਇਨ੍ਹਾਂ ਪੱਥਰਾਂ ਨੂੰ ਹੁਕਮ ਦੇ ਤਾਂ ਜੋ ਇਹ ਰੋਟੀਆਂ ਬਣ ਜਾਣ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.