ਮੱਤੀਯਾਹ 4

ਜਦੋਂ ਯਿਸ਼ੂ ਨੂੰ ਇਹ ਪਤਾ ਲੱਗਾ ਕਿ ਯੋਹਨ ਨੂੰ ਕੈਦ ਵਿੱਚ ਪਾ ਦਿੱਤਾ ਗਿਆ ਹੈ, ਤਾਂ ਯਿਸ਼ੂ ਗਲੀਲ ਪ੍ਰਦੇਸ਼ ਵੱਲ ਚੱਲਿਆ ਗਿਆ।

Matthew 4:12 (UKJV) Now when Jesus had heard that John was cast into prison, he departed into Galilee;

10ਯਿਸ਼ੂ ਨੇ ਉਸ ਨੂੰ ਕਿਹਾ, “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ! ਕਿਉਂਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਤੂੰ ਕੇਵਲ ਪ੍ਰਭੂ ਆਪਣੇ ਪਰਮੇਸ਼ਵਰ ਦੀ ਅਰਾਧਨਾ ਕਰ ਅਤੇ ਉਸੇ ਦੀ ਹੀ ਸੇਵਾ ਕਰ।’ ”

11ਫਿਰ ਸ਼ੈਤਾਨ ਉਸ ਕੋਲੋਂ ਚਲਾ ਗਿਆ ਅਤੇ ਸਵਰਗਦੂਤ ਆਣ ਕੇ ਉਸ ਦੀ ਸੇਵਾ ਟਹਿਲ ਕਰਨ ਲੱਗੇ।

12ਜਦੋਂ ਯਿਸ਼ੂ ਨੂੰ ਇਹ ਪਤਾ ਲੱਗਾ ਕਿ ਯੋਹਨ ਨੂੰ ਕੈਦ ਵਿੱਚ ਪਾ ਦਿੱਤਾ ਗਿਆ ਹੈ, ਤਾਂ ਯਿਸ਼ੂ ਗਲੀਲ ਪ੍ਰਦੇਸ਼ ਵੱਲ ਚੱਲਿਆ ਗਿਆ।

13ਅਤੇ ਨਾਜ਼ਰੇਥ ਨੂੰ ਛੱਡ ਕੇ, ਕਫ਼ਰਨਹੂਮ ਸ਼ਹਿਰ ਵਿੱਚ ਜਾ ਕੇ ਰਹਿਣ ਲੱਗਾ, ਜਿਹੜਾ ਝੀਲ ਦੇ ਕੰਢੇ ਜ਼ਬੁਲੂਨ ਅਤੇ ਨਫ਼ਤਾਲੀ ਦੇ ਇਲਾਕੇ ਵਿੱਚ ਸਥਿਤ ਹੈ।

14ਇਹ ਇਸ ਲਈ ਹੋਇਆ ਤਾਂ ਜੋ ਯਸ਼ਾਯਾਹ ਨਬੀ ਦੀ ਭਵਿੱਖਬਾਣੀ ਪੂਰੀ ਹੋਵੇ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.