ਮੱਤੀਯਾਹ 4

ਅਤੇ ਨਾਜ਼ਰੇਥ ਨੂੰ ਛੱਡ ਕੇ, ਕਫ਼ਰਨਹੂਮ ਸ਼ਹਿਰ ਵਿੱਚ ਜਾ ਕੇ ਰਹਿਣ ਲੱਗਾ, ਜਿਹੜਾ ਝੀਲ ਦੇ ਕੰਢੇ ਜ਼ਬੁਲੂਨ ਅਤੇ ਨਫ਼ਤਾਲੀ ਦੇ ਇਲਾਕੇ ਵਿੱਚ ਸਥਿਤ ਹੈ।

Matthew 4:13 (UKJV) And leaving Nazareth, he came and dwelt in Capernaum, which is upon the sea coast, in the borders of Zabulon and Nephthalim:

11ਫਿਰ ਸ਼ੈਤਾਨ ਉਸ ਕੋਲੋਂ ਚਲਾ ਗਿਆ ਅਤੇ ਸਵਰਗਦੂਤ ਆਣ ਕੇ ਉਸ ਦੀ ਸੇਵਾ ਟਹਿਲ ਕਰਨ ਲੱਗੇ।

12ਜਦੋਂ ਯਿਸ਼ੂ ਨੂੰ ਇਹ ਪਤਾ ਲੱਗਾ ਕਿ ਯੋਹਨ ਨੂੰ ਕੈਦ ਵਿੱਚ ਪਾ ਦਿੱਤਾ ਗਿਆ ਹੈ, ਤਾਂ ਯਿਸ਼ੂ ਗਲੀਲ ਪ੍ਰਦੇਸ਼ ਵੱਲ ਚੱਲਿਆ ਗਿਆ।

13ਅਤੇ ਨਾਜ਼ਰੇਥ ਨੂੰ ਛੱਡ ਕੇ, ਕਫ਼ਰਨਹੂਮ ਸ਼ਹਿਰ ਵਿੱਚ ਜਾ ਕੇ ਰਹਿਣ ਲੱਗਾ, ਜਿਹੜਾ ਝੀਲ ਦੇ ਕੰਢੇ ਜ਼ਬੁਲੂਨ ਅਤੇ ਨਫ਼ਤਾਲੀ ਦੇ ਇਲਾਕੇ ਵਿੱਚ ਸਥਿਤ ਹੈ।

14ਇਹ ਇਸ ਲਈ ਹੋਇਆ ਤਾਂ ਜੋ ਯਸ਼ਾਯਾਹ ਨਬੀ ਦੀ ਭਵਿੱਖਬਾਣੀ ਪੂਰੀ ਹੋਵੇ:

15“ਜ਼ਬੁਲੂਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਸਮੁੰਦਰ ਦਾ ਰਸਤਾ, ਯਰਦਨ ਦੇ ਪਾਰ, ਗ਼ੈਰ-ਯਹੂਦੀਆਂ ਦੀ ਗਲੀਲ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.