13ਅਤੇ ਨਾਜ਼ਰੇਥ ਨੂੰ ਛੱਡ ਕੇ, ਕਫ਼ਰਨਹੂਮ ਸ਼ਹਿਰ ਵਿੱਚ ਜਾ ਕੇ ਰਹਿਣ ਲੱਗਾ, ਜਿਹੜਾ ਝੀਲ ਦੇ ਕੰਢੇ ਜ਼ਬੁਲੂਨ ਅਤੇ ਨਫ਼ਤਾਲੀ ਦੇ ਇਲਾਕੇ ਵਿੱਚ ਸਥਿਤ ਹੈ।
14ਇਹ ਇਸ ਲਈ ਹੋਇਆ ਤਾਂ ਜੋ ਯਸ਼ਾਯਾਹ ਨਬੀ ਦੀ ਭਵਿੱਖਬਾਣੀ ਪੂਰੀ ਹੋਵੇ:
15“ਜ਼ਬੁਲੂਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਸਮੁੰਦਰ ਦਾ ਰਸਤਾ, ਯਰਦਨ ਦੇ ਪਾਰ, ਗ਼ੈਰ-ਯਹੂਦੀਆਂ ਦੀ ਗਲੀਲ,
16ਜਿਹੜੇ ਲੋਕ ਅੰਧਕਾਰ ਵਿੱਚ ਜੀਵਨ ਗੁਜਾਰ ਰਹੇ ਸਨ ਉਹਨਾਂ ਨੇ ਇੱਕ ਵੱਡਾ ਚਾਨਣ ਵੇਖਿਆ; ਅਤੇ ਜਿਹੜੇ ਮੌਤ ਦੇ ਸਾਯੇ ਵਿੱਚ ਜੀ ਰਹੇ ਸਨ ਉਹਨਾਂ ਲਈ ਚਾਨਣ ਪ੍ਰਗਟ ਹੋਇਆ।”
17ਉਸੇ ਸਮੇਂ ਤੋਂ ਯਿਸ਼ੂ ਨੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ, “ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।”