ਮੱਤੀਯਾਹ 4

ਜਿਹੜੇ ਲੋਕ ਅੰਧਕਾਰ ਵਿੱਚ ਜੀਵਨ ਗੁਜਾਰ ਰਹੇ ਸਨ ਉਹਨਾਂ ਨੇ ਇੱਕ ਵੱਡਾ ਚਾਨਣ ਵੇਖਿਆ; ਅਤੇ ਜਿਹੜੇ ਮੌਤ ਦੇ ਸਾਯੇ ਵਿੱਚ ਜੀ ਰਹੇ ਸਨ ਉਹਨਾਂ ਲਈ ਚਾਨਣ ਪ੍ਰਗਟ ਹੋਇਆ।”

Matthew 4:16 (UKJV) The people which sat in darkness saw great light; and to them which sat in the region and shadow of death light is sprung up.

14ਇਹ ਇਸ ਲਈ ਹੋਇਆ ਤਾਂ ਜੋ ਯਸ਼ਾਯਾਹ ਨਬੀ ਦੀ ਭਵਿੱਖਬਾਣੀ ਪੂਰੀ ਹੋਵੇ:

15“ਜ਼ਬੁਲੂਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਸਮੁੰਦਰ ਦਾ ਰਸਤਾ, ਯਰਦਨ ਦੇ ਪਾਰ, ਗ਼ੈਰ-ਯਹੂਦੀਆਂ ਦੀ ਗਲੀਲ,

16ਜਿਹੜੇ ਲੋਕ ਅੰਧਕਾਰ ਵਿੱਚ ਜੀਵਨ ਗੁਜਾਰ ਰਹੇ ਸਨ ਉਹਨਾਂ ਨੇ ਇੱਕ ਵੱਡਾ ਚਾਨਣ ਵੇਖਿਆ; ਅਤੇ ਜਿਹੜੇ ਮੌਤ ਦੇ ਸਾਯੇ ਵਿੱਚ ਜੀ ਰਹੇ ਸਨ ਉਹਨਾਂ ਲਈ ਚਾਨਣ ਪ੍ਰਗਟ ਹੋਇਆ।”

17ਉਸੇ ਸਮੇਂ ਤੋਂ ਯਿਸ਼ੂ ਨੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ, “ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।”

18ਜਦੋਂ ਯਿਸ਼ੂ ਗਲੀਲ ਦੀ ਝੀਲ ਦੇ ਕੰਢੇ ਉੱਤੇ ਚੱਲ ਰਿਹਾ ਸੀ, ਤਾਂ ਉਸ ਨੇ ਦੋ ਭਰਾਵਾਂ ਨੂੰ ਵੇਖਿਆ, ਸ਼ਿਮਓਨ ਜਿਸ ਨੂੰ ਪਤਰਸ ਵੀ ਆਖਦੇ ਸਨ ਅਤੇ ਉਸ ਦੇ ਭਰਾ ਆਂਦਰੇਯਾਸ ਨੂੰ ਝੀਲ ਵਿੱਚ ਜਾਲ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.