17ਉਸੇ ਸਮੇਂ ਤੋਂ ਯਿਸ਼ੂ ਨੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ, “ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।”
18ਜਦੋਂ ਯਿਸ਼ੂ ਗਲੀਲ ਦੀ ਝੀਲ ਦੇ ਕੰਢੇ ਉੱਤੇ ਚੱਲ ਰਿਹਾ ਸੀ, ਤਾਂ ਉਸ ਨੇ ਦੋ ਭਰਾਵਾਂ ਨੂੰ ਵੇਖਿਆ, ਸ਼ਿਮਓਨ ਜਿਸ ਨੂੰ ਪਤਰਸ ਵੀ ਆਖਦੇ ਸਨ ਅਤੇ ਉਸ ਦੇ ਭਰਾ ਆਂਦਰੇਯਾਸ ਨੂੰ ਝੀਲ ਵਿੱਚ ਜਾਲ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।
19ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ, ਮੇਰੇ ਪਿੱਛੇ ਹੋ ਤੁਰੋ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।”
20ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ।
21ਜਦੋਂ ਯਿਸ਼ੂ ਉੱਥੋਂ ਅੱਗੇ ਤੁਰੇ, ਤਾਂ ਉਸ ਨੇ ਦੋ ਹੋਰ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੋਬ ਅਤੇ ਉਸਦੇ ਭਰਾ ਯੋਹਨ ਨੂੰ ਵੇਖਿਆ। ਜੋ ਆਪਣੇ ਪਿਤਾ ਜ਼ਬਦੀ ਨਾਲ ਕਿਸ਼ਤੀ ਵਿੱਚ ਜਾਲਾਂ ਨੂੰ ਸਾਫ਼ ਕਰ ਰਹੇ ਸਨ। ਅਤੇ ਯਿਸ਼ੂ ਨੇ ਉਨ੍ਹਾਂ ਨੂੰ ਆਵਾਜ਼ ਮਾਰੀ,