ਮੱਤੀਯਾਹ 4

ਜਦੋਂ ਯਿਸ਼ੂ ਉੱਥੋਂ ਅੱਗੇ ਤੁਰੇ, ਤਾਂ ਉਸ ਨੇ ਦੋ ਹੋਰ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੋਬ ਅਤੇ ਉਸਦੇ ਭਰਾ ਯੋਹਨ ਨੂੰ ਵੇਖਿਆ। ਜੋ ਆਪਣੇ ਪਿਤਾ ਜ਼ਬਦੀ ਨਾਲ ਕਿਸ਼ਤੀ ਵਿੱਚ ਜਾਲਾਂ ਨੂੰ ਸਾਫ਼ ਕਰ ਰਹੇ ਸਨ। ਅਤੇ ਯਿਸ਼ੂ ਨੇ ਉਨ੍ਹਾਂ ਨੂੰ ਆਵਾਜ਼ ਮਾਰੀ,

Matthew 4:21 (UKJV) And going on from thence, he saw other two brethren, James the son of Zebedee, and John his brother, in a ship with Zebedee their father, mending their nets; and he called them.

19ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ, ਮੇਰੇ ਪਿੱਛੇ ਹੋ ਤੁਰੋ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।”

20ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ।

21ਜਦੋਂ ਯਿਸ਼ੂ ਉੱਥੋਂ ਅੱਗੇ ਤੁਰੇ, ਤਾਂ ਉਸ ਨੇ ਦੋ ਹੋਰ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੋਬ ਅਤੇ ਉਸਦੇ ਭਰਾ ਯੋਹਨ ਨੂੰ ਵੇਖਿਆ। ਜੋ ਆਪਣੇ ਪਿਤਾ ਜ਼ਬਦੀ ਨਾਲ ਕਿਸ਼ਤੀ ਵਿੱਚ ਜਾਲਾਂ ਨੂੰ ਸਾਫ਼ ਕਰ ਰਹੇ ਸਨ। ਅਤੇ ਯਿਸ਼ੂ ਨੇ ਉਨ੍ਹਾਂ ਨੂੰ ਆਵਾਜ਼ ਮਾਰੀ,

22ਅਤੇ ਉਸੇ ਵੇਲੇ ਉਹ ਕਿਸ਼ਤੀ ਅਤੇ ਆਪਣੇ ਪਿਤਾ ਨੂੰ ਛੱਡ ਕੇ ਯਿਸ਼ੂ ਦੇ ਪਿੱਛੇ ਤੁਰ ਪਏ।

23ਯਿਸ਼ੂ ਸਾਰੇ ਗਲੀਲ ਵਿੱਚ ਜਾ ਕੇ ਅਤੇ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ, ਨਾਲੇ ਉਹਨਾਂ ਲੋਕਾਂ ਵਿੱਚੋਂ ਬਿਮਾਰੀਆਂ ਨੂੰ ਅਤੇ ਰੋਗਾਂ ਨੂੰ ਦੂਰ ਕਰਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.