22ਅਤੇ ਉਸੇ ਵੇਲੇ ਉਹ ਕਿਸ਼ਤੀ ਅਤੇ ਆਪਣੇ ਪਿਤਾ ਨੂੰ ਛੱਡ ਕੇ ਯਿਸ਼ੂ ਦੇ ਪਿੱਛੇ ਤੁਰ ਪਏ।
23ਯਿਸ਼ੂ ਸਾਰੇ ਗਲੀਲ ਵਿੱਚ ਜਾ ਕੇ ਅਤੇ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ, ਨਾਲੇ ਉਹਨਾਂ ਲੋਕਾਂ ਵਿੱਚੋਂ ਬਿਮਾਰੀਆਂ ਨੂੰ ਅਤੇ ਰੋਗਾਂ ਨੂੰ ਦੂਰ ਕਰਦਾ ਸੀ।
24ਇਸ ਲਈ ਸਾਰੇ ਸੀਰੀਆ ਪ੍ਰਦੇਸ਼ ਵਿੱਚ ਪ੍ਰਭੂ ਯਿਸ਼ੂ ਦੀ ਚਰਚਾ ਹੋਣ ਲੱਗ ਪਈ ਤਾਂ ਲੋਕ ਉਹਨਾਂ ਸਾਰਿਆਂ ਰੋਗੀਆਂ ਨੂੰ ਜਿਹੜੇ ਦੁੱਖਾ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਸਨ, ਮਿਰਗੀ ਦੇ ਰੋਗੀ, ਅਧਰੰਗੀਆਂ ਨੂੰ ਯਿਸ਼ੂ ਕੋਲ ਲੈ ਕੇ ਆਏ ਅਤੇ ਯਿਸ਼ੂ ਨੇ ਉਹਨਾਂ ਸਾਰਿਆਂ ਰੋਗੀਆਂ ਨੂੰ ਚੰਗਿਆ ਕੀਤਾ।
25ਅਤੇ ਬਹੁਤ ਵੱਡੀ ਭੀੜ ਗਲੀਲ ਤੋਂ, ਡੇਕਾਪੋਲਿਸ, ਯੇਰੂਸ਼ਲੇਮ, ਯਹੂਦਿਯਾ ਅਤੇ ਯਰਦਨ ਨਦੀ ਦੇ ਪਾਰ ਉਸ ਦੇ ਮਗਰ ਤੁਰ ਪਈ।