ਮੱਤੀਯਾਹ 4

ਪਰਤਾਉਣ ਵਾਲੇ ਨੇ ਉਸ ਕੋਲ ਆਣ ਕੇ ਉਸ ਨੂੰ ਕਿਹਾ, “ਜੇ ਤੂੰ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਇਨ੍ਹਾਂ ਪੱਥਰਾਂ ਨੂੰ ਹੁਕਮ ਦੇ ਤਾਂ ਜੋ ਇਹ ਰੋਟੀਆਂ ਬਣ ਜਾਣ।”

Matthew 4:3 (UKJV) And when the tempter came to him, he said, If you be the Son of God, command that these stones be made bread.

1ਇਸ ਤੋਂ ਬਾਅਦ ਯਿਸ਼ੂ ਪਵਿੱਤਰ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਤਾਂ ਕਿ ਦੁਸ਼ਟ ਦੇ ਦੁਆਰਾ ਪਰਤਾਇਆ ਜਾਵੇ।

2ਚਾਲੀ ਦਿਨਾਂ ਅਤੇ ਚਾਲੀ ਰਾਤਾਂ ਦਾ ਵਰਤ ਰੱਖਣ ਤੋਂ ਬਾਅਦ, ਉਸ ਨੂੰ ਭੁੱਖ ਲੱਗੀ।

3ਪਰਤਾਉਣ ਵਾਲੇ ਨੇ ਉਸ ਕੋਲ ਆਣ ਕੇ ਉਸ ਨੂੰ ਕਿਹਾ, “ਜੇ ਤੂੰ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਇਨ੍ਹਾਂ ਪੱਥਰਾਂ ਨੂੰ ਹੁਕਮ ਦੇ ਤਾਂ ਜੋ ਇਹ ਰੋਟੀਆਂ ਬਣ ਜਾਣ।”

4ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ, ਪਰ ਹਰ ਇੱਕ ਬਚਨ ਨਾਲ ਜੋ ਪਰਮੇਸ਼ਵਰ ਦੇ ਮੂੰਹ ਵਿੱਚੋਂ ਨਿਕਲਦਾ ਹੈ।’”

5ਫਿਰ ਸ਼ੈਤਾਨ ਉਸ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.