ਮੱਤੀਯਾਹ 4

ਫਿਰ ਸ਼ੈਤਾਨ ਉਸ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ।

Matthew 4:5 (UKJV) Then the devil takes him up into the holy city, and sets him on a pinnacle of the temple,

3ਪਰਤਾਉਣ ਵਾਲੇ ਨੇ ਉਸ ਕੋਲ ਆਣ ਕੇ ਉਸ ਨੂੰ ਕਿਹਾ, “ਜੇ ਤੂੰ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਇਨ੍ਹਾਂ ਪੱਥਰਾਂ ਨੂੰ ਹੁਕਮ ਦੇ ਤਾਂ ਜੋ ਇਹ ਰੋਟੀਆਂ ਬਣ ਜਾਣ।”

4ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ, ਪਰ ਹਰ ਇੱਕ ਬਚਨ ਨਾਲ ਜੋ ਪਰਮੇਸ਼ਵਰ ਦੇ ਮੂੰਹ ਵਿੱਚੋਂ ਨਿਕਲਦਾ ਹੈ।’”

5ਫਿਰ ਸ਼ੈਤਾਨ ਉਸ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ।

6ਅਤੇ ਉਸ ਨੂੰ ਕਿਹਾ, “ਜੇਕਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਆਪਣੇ ਆਪ ਨੂੰ ਹੇਠਾਂ ਸੁੱਟ ਦੇ। ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਪਰਮੇਸ਼ਵਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਅਤੇ ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।’”

7ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਇਹ ਵੀ ਲਿਖਿਆ ਹੋਇਆ ਹੈ: ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.