ਮੱਤੀਯਾਹ 4

ਅਤੇ ਉਸ ਨੂੰ ਕਿਹਾ, “ਜੇਕਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਆਪਣੇ ਆਪ ਨੂੰ ਹੇਠਾਂ ਸੁੱਟ ਦੇ। ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਪਰਮੇਸ਼ਵਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਅਤੇ ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।’”

Matthew 4:6 (UKJV) And says unto him, If you be the Son of God, cast yourself down: for it is written, He shall give his angels charge concerning you: and in their hands they shall bear you up, lest at any time you dash your foot against a stone.

4ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ, ਪਰ ਹਰ ਇੱਕ ਬਚਨ ਨਾਲ ਜੋ ਪਰਮੇਸ਼ਵਰ ਦੇ ਮੂੰਹ ਵਿੱਚੋਂ ਨਿਕਲਦਾ ਹੈ।’”

5ਫਿਰ ਸ਼ੈਤਾਨ ਉਸ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ।

6ਅਤੇ ਉਸ ਨੂੰ ਕਿਹਾ, “ਜੇਕਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਆਪਣੇ ਆਪ ਨੂੰ ਹੇਠਾਂ ਸੁੱਟ ਦੇ। ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਪਰਮੇਸ਼ਵਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਅਤੇ ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।’”

7ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਇਹ ਵੀ ਲਿਖਿਆ ਹੋਇਆ ਹੈ: ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।”

8ਦੁਬਾਰਾ ਫਿਰ ਸ਼ੈਤਾਨ ਯਿਸ਼ੂ ਨੂੰ ਇੱਕ ਹੋਰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦੀ ਸ਼ਾਨ ਵਿਖਾਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.