5ਫਿਰ ਸ਼ੈਤਾਨ ਉਸ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ।
6ਅਤੇ ਉਸ ਨੂੰ ਕਿਹਾ, “ਜੇਕਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਆਪਣੇ ਆਪ ਨੂੰ ਹੇਠਾਂ ਸੁੱਟ ਦੇ। ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਪਰਮੇਸ਼ਵਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਅਤੇ ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।’”
7ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਇਹ ਵੀ ਲਿਖਿਆ ਹੋਇਆ ਹੈ: ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।”
8ਦੁਬਾਰਾ ਫਿਰ ਸ਼ੈਤਾਨ ਯਿਸ਼ੂ ਨੂੰ ਇੱਕ ਹੋਰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦੀ ਸ਼ਾਨ ਵਿਖਾਈ।
9ਉਸ ਨੇ ਕਿਹਾ, “ਅਗਰ ਤੂੰ ਮੇਰੀ ਅਰਾਧਨਾ ਕਰੇ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”