ਮੱਤੀਯਾਹ 4

ਉਸ ਨੇ ਕਿਹਾ, “ਅਗਰ ਤੂੰ ਮੇਰੀ ਅਰਾਧਨਾ ਕਰੇ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”

Matthew 4:9 (UKJV) And says unto him, All these things will I give you, if you will fall down and worship me.

7ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਇਹ ਵੀ ਲਿਖਿਆ ਹੋਇਆ ਹੈ: ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।”

8ਦੁਬਾਰਾ ਫਿਰ ਸ਼ੈਤਾਨ ਯਿਸ਼ੂ ਨੂੰ ਇੱਕ ਹੋਰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦੀ ਸ਼ਾਨ ਵਿਖਾਈ।

9ਉਸ ਨੇ ਕਿਹਾ, “ਅਗਰ ਤੂੰ ਮੇਰੀ ਅਰਾਧਨਾ ਕਰੇ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”

10ਯਿਸ਼ੂ ਨੇ ਉਸ ਨੂੰ ਕਿਹਾ, “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ! ਕਿਉਂਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਤੂੰ ਕੇਵਲ ਪ੍ਰਭੂ ਆਪਣੇ ਪਰਮੇਸ਼ਵਰ ਦੀ ਅਰਾਧਨਾ ਕਰ ਅਤੇ ਉਸੇ ਦੀ ਹੀ ਸੇਵਾ ਕਰ।’ ”

11ਫਿਰ ਸ਼ੈਤਾਨ ਉਸ ਕੋਲੋਂ ਚਲਾ ਗਿਆ ਅਤੇ ਸਵਰਗਦੂਤ ਆਣ ਕੇ ਉਸ ਦੀ ਸੇਵਾ ਟਹਿਲ ਕਰਨ ਲੱਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.