ਮੱਤੀਯਾਹ 5

ਮੁਬਾਰਕ ਹਨ ਉਹ ਜਿਹੜੇ ਧਰਮ ਦੇ ਲਈ ਸਤਾਏ ਜਾਂਦੇ ਹਨ ਕਿਉਂ ਜੋ ਸਵਰਗ ਰਾਜ ਉਹਨਾਂ ਦਾ ਹੈ।

Matthew 5:10 (UKJV) Blessed are they which are persecuted for righteousness' sake: for theirs is the kingdom of heaven.

8ਮੁਬਾਰਕ ਹਨ ਉਹ ਜਿਹੜੇ ਸ਼ੁੱਧ ਮਨ ਵਾਲੇ ਹਨ, ਕਿਉਂ ਜੋ ਉਹ ਪਰਮੇਸ਼ਵਰ ਦੇ ਦਰਸ਼ਨ ਕਰਨਗੇ।

9ਮੁਬਾਰਕ ਹਨ ਉਹ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ ਕਿਉਂ ਜੋ ਉਹ ਪਰਮੇਸ਼ਵਰ ਦੇ ਧੀਆਂ ਅਤੇ ਪੁੱਤਰ ਅਖਵਾਉਣਗੇ।

10ਮੁਬਾਰਕ ਹਨ ਉਹ ਜਿਹੜੇ ਧਰਮ ਦੇ ਲਈ ਸਤਾਏ ਜਾਂਦੇ ਹਨ ਕਿਉਂ ਜੋ ਸਵਰਗ ਰਾਜ ਉਹਨਾਂ ਦਾ ਹੈ।

11“ਮੁਬਾਰਕ ਹੋ ਤੁਸੀਂ, ਜਦੋਂ ਲੋਕ ਮੇਰੇ ਨਾਮ ਦੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਤੁਹਾਨੂੰ ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆ ਗੱਲਾਂ ਬੋਲਣ ਅਤੇ ਤੁਹਾਡੇ ਉੱਤੇ ਝੂਠੇ ਦੋਸ਼ ਲਾਉਣ।

12ਅਨੰਦਿਤ ਹੋਵੋ ਅਤੇ ਖੁਸ਼ੀ ਮਨਾਓ, ਕਿਉਂਕਿ ਸਵਰਗ ਵਿੱਚ ਤੁਹਾਡੇ ਲਈ ਬਹੁਤ ਵੱਡਾ ਇਨਾਮ ਹੋਵੇਗਾ, ਕਿਉਂਕਿ ਉਹਨਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨਾਲ ਵੀ ਇਸੇ ਹੀ ਤਰ੍ਹਾਂ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.