ਮੱਤੀਯਾਹ 5

ਅਨੰਦਿਤ ਹੋਵੋ ਅਤੇ ਖੁਸ਼ੀ ਮਨਾਓ, ਕਿਉਂਕਿ ਸਵਰਗ ਵਿੱਚ ਤੁਹਾਡੇ ਲਈ ਬਹੁਤ ਵੱਡਾ ਇਨਾਮ ਹੋਵੇਗਾ, ਕਿਉਂਕਿ ਉਹਨਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨਾਲ ਵੀ ਇਸੇ ਹੀ ਤਰ੍ਹਾਂ ਕੀਤਾ ਸੀ।

Matthew 5:12 (UKJV) Rejoice, and be exceeding glad: for great is your reward in heaven: for so persecuted they the prophets which were before you.

10ਮੁਬਾਰਕ ਹਨ ਉਹ ਜਿਹੜੇ ਧਰਮ ਦੇ ਲਈ ਸਤਾਏ ਜਾਂਦੇ ਹਨ ਕਿਉਂ ਜੋ ਸਵਰਗ ਰਾਜ ਉਹਨਾਂ ਦਾ ਹੈ।

11“ਮੁਬਾਰਕ ਹੋ ਤੁਸੀਂ, ਜਦੋਂ ਲੋਕ ਮੇਰੇ ਨਾਮ ਦੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਤੁਹਾਨੂੰ ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆ ਗੱਲਾਂ ਬੋਲਣ ਅਤੇ ਤੁਹਾਡੇ ਉੱਤੇ ਝੂਠੇ ਦੋਸ਼ ਲਾਉਣ।

12ਅਨੰਦਿਤ ਹੋਵੋ ਅਤੇ ਖੁਸ਼ੀ ਮਨਾਓ, ਕਿਉਂਕਿ ਸਵਰਗ ਵਿੱਚ ਤੁਹਾਡੇ ਲਈ ਬਹੁਤ ਵੱਡਾ ਇਨਾਮ ਹੋਵੇਗਾ, ਕਿਉਂਕਿ ਉਹਨਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨਾਲ ਵੀ ਇਸੇ ਹੀ ਤਰ੍ਹਾਂ ਕੀਤਾ ਸੀ।

13“ਤੁਸੀਂ ਧਰਤੀ ਦੇ ਨਮਕ ਹੋ। ਪਰ ਜੇ ਨਮਕ ਹੀ ਬੇਸੁਆਦ ਹੋ ਜਾਵੇ, ਤਾਂ ਫਿਰ ਕਿਵੇਂ ਦੁਬਾਰਾ ਉਸ ਨੂੰ ਨਮਕੀਨ ਕੀਤਾ ਜਾਵੇਗਾ? ਉਹ ਫਿਰ ਵਰਤਣ ਦੇ ਯੋਗ ਨਹੀਂ ਰਹਿੰਦਾ ਅਤੇ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠਾਂ ਮਿੱਧਿਆ ਜਾਂਦਾ ਹੈ।

14“ਤੁਸੀਂ ਸੰਸਾਰ ਦੇ ਚਾਨਣ ਹੋ ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਕਦੇ ਛੁਪਿਆ ਨਹੀਂ ਰਹਿ ਸਕਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.