13“ਤੁਸੀਂ ਧਰਤੀ ਦੇ ਨਮਕ ਹੋ। ਪਰ ਜੇ ਨਮਕ ਹੀ ਬੇਸੁਆਦ ਹੋ ਜਾਵੇ, ਤਾਂ ਫਿਰ ਕਿਵੇਂ ਦੁਬਾਰਾ ਉਸ ਨੂੰ ਨਮਕੀਨ ਕੀਤਾ ਜਾਵੇਗਾ? ਉਹ ਫਿਰ ਵਰਤਣ ਦੇ ਯੋਗ ਨਹੀਂ ਰਹਿੰਦਾ ਅਤੇ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠਾਂ ਮਿੱਧਿਆ ਜਾਂਦਾ ਹੈ।
14“ਤੁਸੀਂ ਸੰਸਾਰ ਦੇ ਚਾਨਣ ਹੋ ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਕਦੇ ਛੁਪਿਆ ਨਹੀਂ ਰਹਿ ਸਕਦਾ।
15ਕੋਈ ਵੀ ਦੀਵਾ ਬਾਲ ਕੇ ਕਟੋਰੇ ਹੇਠਾਂ ਨਹੀਂ ਰੱਖਦਾ ਅਰਥਾਤ ਉਸ ਨੂੰ ਉੱਚੇ ਥਾਂ ਉੱਤੇ ਰੱਖਿਆ ਜਾਦਾਂ ਹੈ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ।
16ਇਸੇ ਤਰ੍ਹਾਂ ਤੁਹਾਡਾ ਚਾਨਣ ਵੀ ਲੋਕਾਂ ਸਾਹਮਣੇ ਅਜਿਹਾ ਚਮਕੇ, ਤਾਂ ਜੋ ਉਹ ਤੁਹਾਡੇ ਚੰਗੇ ਕੰਮ ਨੂੰ ਦੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ ਜਿਹੜਾ ਸਵਰਗ ਵਿੱਚ ਹੈ।
17“ਇਹ ਨਾ ਸੋਚੋ ਕਿ ਮੈਂ ਬਿਵਸਥਾ ਜਾਂ ਭਵਿੱਖਬਾਣੀਆ ਨੂੰ ਰੱਦ ਕਰਨ ਆਇਆ ਹਾਂ; ਮੈਂ ਰੱਦ ਕਰਨ ਨਹੀਂ ਸਗੋਂ ਉਹਨਾਂ ਨੂੰ ਪੂਰਿਆ ਕਰਨ ਆਇਆ ਹਾਂ।