ਮੱਤੀਯਾਹ 5

ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜਦੋਂ ਤੱਕ ਸਵਰਗ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਦਾ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋ ਜਾਵੇ।

Matthew 5:18 (UKJV) For verily I say unto you, Till heaven and earth pass, one jot or one tittle shall in no wise pass from the law, till all be fulfilled.

16ਇਸੇ ਤਰ੍ਹਾਂ ਤੁਹਾਡਾ ਚਾਨਣ ਵੀ ਲੋਕਾਂ ਸਾਹਮਣੇ ਅਜਿਹਾ ਚਮਕੇ, ਤਾਂ ਜੋ ਉਹ ਤੁਹਾਡੇ ਚੰਗੇ ਕੰਮ ਨੂੰ ਦੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ ਜਿਹੜਾ ਸਵਰਗ ਵਿੱਚ ਹੈ।

17“ਇਹ ਨਾ ਸੋਚੋ ਕਿ ਮੈਂ ਬਿਵਸਥਾ ਜਾਂ ਭਵਿੱਖਬਾਣੀਆ ਨੂੰ ਰੱਦ ਕਰਨ ਆਇਆ ਹਾਂ; ਮੈਂ ਰੱਦ ਕਰਨ ਨਹੀਂ ਸਗੋਂ ਉਹਨਾਂ ਨੂੰ ਪੂਰਿਆ ਕਰਨ ਆਇਆ ਹਾਂ।

18ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜਦੋਂ ਤੱਕ ਸਵਰਗ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਦਾ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋ ਜਾਵੇ।

19ਇਸ ਲਈ ਇਨ੍ਹਾਂ ਸਭਨਾਂ ਵਿੱਚੋਂ ਜੇ ਕੋਈ ਛੋਟੇ ਤੋਂ ਛੋਟੇ ਹੁਕਮ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਸਰਿਆਂ ਨੂੰ ਵੀ ਸਿਖਾਵੇ ਸਵਰਗ ਰਾਜ ਵਿੱਚ ਸਾਰਿਆਂ ਨਾਲੋਂ ਛੋਟਾ ਕਹਾਵੇਗਾ, ਪਰੰਤੂ ਜਿਹੜਾ ਇਨ੍ਹਾਂ ਸਾਰੀਆਂ ਗੱਲਾਂ ਦੀ ਪਾਲਣਾ ਕਰਕੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਹੋਵੇਗਾ।

20ਮੈਂ ਤੁਹਾਨੂੰ ਇਸ ਸਚਿਆਈ ਬਾਰੇ ਵੀ ਦੱਸ ਦਿੰਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ ਉਪਦੇਸ਼ਕਾ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾਲ ਨਹੀਂ ਜਾਵੋਂਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.