ਮੱਤੀਯਾਹ 5

“ਇਸ ਲਈ ਜਦੋਂ ਤੁਸੀਂ ਜਗਵੇਦੀ ਉੱਤੇ ਭੇਂਟ ਚੜ੍ਹਾਉਣ ਲਈ ਜਾਉ ਅਤੇ ਉੱਥੇ ਤੁਹਾਨੂੰ ਇਹ ਯਾਦ ਆ ਜਾਵੇ ਕਿ ਤੁਹਾਡੇ ਭਰਾ-ਭੈਣ ਦੇ ਮਨ ਵਿੱਚ ਤੁਹਾਡੇ ਲਈ ਗੁੱਸਾ ਹੈ,

Matthew 5:23 (UKJV) Therefore if you bring your gift to the altar, and there remember that your brother has ought against you;

21“ਤੁਸੀਂ ਇਹ ਸੁਣ ਹੀ ਚੁੱਕੇ ਹੋ ਬਹੁਤ ਸਮਾਂ ਪਹਿਲਾਂ ਕਿਹਾ ਗਿਆ ਸੀ, ‘ਕਿ ਤੂੰ ਕਿਸੇ ਮਨੁੱਖ ਦਾ ਕਤਲ ਨਾ ਕਰਨਾ ਅਤੇ ਜੇ ਕੋਈ ਕਤਲ ਕਰਦਾ ਹੈ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ।’

22ਪਰ ਮੈਂ ਤੁਹਾਨੂੰ ਕਹਿੰਦਾ ਹਾਂ ਹਰੇਕ ਜੋ ਆਪਣੇ ਭਰਾ-ਭੈਣ ਉੱਤੇ ਗੁੱਸਾ ਕਰਦਾ ਹੈ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ। ਅਤੇ ਜਿਹੜਾ ਆਪਣੇ ਭਰਾ ਨੂੰ ਜਾ ਭੈਣ ਨੂੰ ਗਾਲ ਕੱਢੇ, ਉਹ ਵੀ ਅਦਾਲਤ ਵਿੱਚ ਸਜ਼ਾ ਦਾ ਭਾਗੀਦਾਰ ਹੋਵੇਗਾ। ਪਰ ਜਿਹੜਾ ਵੀ ਆਖਦਾ ਹੈ, ਹੇ ਮੂਰਖ! ਉਹ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਗਾ।

23“ਇਸ ਲਈ ਜਦੋਂ ਤੁਸੀਂ ਜਗਵੇਦੀ ਉੱਤੇ ਭੇਂਟ ਚੜ੍ਹਾਉਣ ਲਈ ਜਾਉ ਅਤੇ ਉੱਥੇ ਤੁਹਾਨੂੰ ਇਹ ਯਾਦ ਆ ਜਾਵੇ ਕਿ ਤੁਹਾਡੇ ਭਰਾ-ਭੈਣ ਦੇ ਮਨ ਵਿੱਚ ਤੁਹਾਡੇ ਲਈ ਗੁੱਸਾ ਹੈ,

24ਤਾਂ ਉੱਥੇ ਆਪਣੀ ਭੇਂਟ ਜਗਵੇਦੀ ਦੇ ਸਾਹਮਣੇ ਰੱਖ ਕੇ ਅਤੇ ਪਹਿਲਾਂ ਆਪਣੇ ਭਰਾ ਨਾਲ ਜਾ ਕੇ ਮੇਲ-ਮਿਲਾਪ ਕਰ ਫਿਰ ਆ ਕੇ ਆਪਣੀ ਭੇਂਟ ਚੜ੍ਹਾ।

25“ਜੇ ਤੁਹਾਡਾ ਵਿਰੋਧੀ ਤੁਹਾਨੂੰ ਅਦਾਲਤ ਵਿੱਚ ਲੈ ਜਾ ਰਿਹਾ ਹੋਵੇ। ਤਾਂ ਰਸਤੇ ਵਿੱਚ ਹੀ ਛੇਤੀ ਉਸ ਨਾਲ ਸੁਲ੍ਹਾ ਕਰ ਲਓ ਇਸ ਤਰ੍ਹਾਂ ਨਾ ਹੋਵੇ ਉਹ ਤੁਹਾਨੂੰ ਜੱਜ ਦੇ ਹਵਾਲੇ ਕਰੇ ਅਤੇ ਜੱਜ ਤੁਹਾਨੂੰ ਅਧਿਕਾਰੀ ਦੇ ਹਵਾਲੇ ਕਰੇ ਅਤੇ ਤੁਹਾਨੂੰ ਜੇਲ੍ਹ ਵਿੱਚ ਪਾ ਦਿੱਤਾ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.