ਮੱਤੀਯਾਹ 5

ਤਾਂ ਉੱਥੇ ਆਪਣੀ ਭੇਂਟ ਜਗਵੇਦੀ ਦੇ ਸਾਹਮਣੇ ਰੱਖ ਕੇ ਅਤੇ ਪਹਿਲਾਂ ਆਪਣੇ ਭਰਾ ਨਾਲ ਜਾ ਕੇ ਮੇਲ-ਮਿਲਾਪ ਕਰ ਫਿਰ ਆ ਕੇ ਆਪਣੀ ਭੇਂਟ ਚੜ੍ਹਾ।

Matthew 5:24 (UKJV) Leave there your gift before the altar, and go your way; first be reconciled to your brother, and then come and offer your gift.

22ਪਰ ਮੈਂ ਤੁਹਾਨੂੰ ਕਹਿੰਦਾ ਹਾਂ ਹਰੇਕ ਜੋ ਆਪਣੇ ਭਰਾ-ਭੈਣ ਉੱਤੇ ਗੁੱਸਾ ਕਰਦਾ ਹੈ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ। ਅਤੇ ਜਿਹੜਾ ਆਪਣੇ ਭਰਾ ਨੂੰ ਜਾ ਭੈਣ ਨੂੰ ਗਾਲ ਕੱਢੇ, ਉਹ ਵੀ ਅਦਾਲਤ ਵਿੱਚ ਸਜ਼ਾ ਦਾ ਭਾਗੀਦਾਰ ਹੋਵੇਗਾ। ਪਰ ਜਿਹੜਾ ਵੀ ਆਖਦਾ ਹੈ, ਹੇ ਮੂਰਖ! ਉਹ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਗਾ।

23“ਇਸ ਲਈ ਜਦੋਂ ਤੁਸੀਂ ਜਗਵੇਦੀ ਉੱਤੇ ਭੇਂਟ ਚੜ੍ਹਾਉਣ ਲਈ ਜਾਉ ਅਤੇ ਉੱਥੇ ਤੁਹਾਨੂੰ ਇਹ ਯਾਦ ਆ ਜਾਵੇ ਕਿ ਤੁਹਾਡੇ ਭਰਾ-ਭੈਣ ਦੇ ਮਨ ਵਿੱਚ ਤੁਹਾਡੇ ਲਈ ਗੁੱਸਾ ਹੈ,

24ਤਾਂ ਉੱਥੇ ਆਪਣੀ ਭੇਂਟ ਜਗਵੇਦੀ ਦੇ ਸਾਹਮਣੇ ਰੱਖ ਕੇ ਅਤੇ ਪਹਿਲਾਂ ਆਪਣੇ ਭਰਾ ਨਾਲ ਜਾ ਕੇ ਮੇਲ-ਮਿਲਾਪ ਕਰ ਫਿਰ ਆ ਕੇ ਆਪਣੀ ਭੇਂਟ ਚੜ੍ਹਾ।

25“ਜੇ ਤੁਹਾਡਾ ਵਿਰੋਧੀ ਤੁਹਾਨੂੰ ਅਦਾਲਤ ਵਿੱਚ ਲੈ ਜਾ ਰਿਹਾ ਹੋਵੇ। ਤਾਂ ਰਸਤੇ ਵਿੱਚ ਹੀ ਛੇਤੀ ਉਸ ਨਾਲ ਸੁਲ੍ਹਾ ਕਰ ਲਓ ਇਸ ਤਰ੍ਹਾਂ ਨਾ ਹੋਵੇ ਉਹ ਤੁਹਾਨੂੰ ਜੱਜ ਦੇ ਹਵਾਲੇ ਕਰੇ ਅਤੇ ਜੱਜ ਤੁਹਾਨੂੰ ਅਧਿਕਾਰੀ ਦੇ ਹਵਾਲੇ ਕਰੇ ਅਤੇ ਤੁਹਾਨੂੰ ਜੇਲ੍ਹ ਵਿੱਚ ਪਾ ਦਿੱਤਾ ਜਾਵੇ।

26ਮੈਂ ਤੈਨੂੰ ਸੱਚ ਕਹਿੰਦਾ ਹਾਂ, ਕਿ ਜਦੋਂ ਤੱਕ ਤੂੰ ਇੱਕ-ਇੱਕ ਸਿੱਕਾ ਨਾ ਭਰ ਦੇਵੇ ਉਦੋਂ ਤੱਕ ਤੂੰ ਕਿਸੇ ਵੀ ਤਰ੍ਹਾਂ ਨਾਲ ਉੱਥੋਂ ਨਾ ਛੁੱਟੇਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.