ਮੱਤੀਯਾਹ 5

“ਜੇ ਤੁਹਾਡਾ ਵਿਰੋਧੀ ਤੁਹਾਨੂੰ ਅਦਾਲਤ ਵਿੱਚ ਲੈ ਜਾ ਰਿਹਾ ਹੋਵੇ। ਤਾਂ ਰਸਤੇ ਵਿੱਚ ਹੀ ਛੇਤੀ ਉਸ ਨਾਲ ਸੁਲ੍ਹਾ ਕਰ ਲਓ ਇਸ ਤਰ੍ਹਾਂ ਨਾ ਹੋਵੇ ਉਹ ਤੁਹਾਨੂੰ ਜੱਜ ਦੇ ਹਵਾਲੇ ਕਰੇ ਅਤੇ ਜੱਜ ਤੁਹਾਨੂੰ ਅਧਿਕਾਰੀ ਦੇ ਹਵਾਲੇ ਕਰੇ ਅਤੇ ਤੁਹਾਨੂੰ ਜੇਲ੍ਹ ਵਿੱਚ ਪਾ ਦਿੱਤਾ ਜਾਵੇ।

Matthew 5:25 (UKJV) Agree with yours adversary quickly, while you are in the way with him; lest at any time the adversary deliver you to the judge, and the judge deliver you to the officer, and you be cast into prison.

23“ਇਸ ਲਈ ਜਦੋਂ ਤੁਸੀਂ ਜਗਵੇਦੀ ਉੱਤੇ ਭੇਂਟ ਚੜ੍ਹਾਉਣ ਲਈ ਜਾਉ ਅਤੇ ਉੱਥੇ ਤੁਹਾਨੂੰ ਇਹ ਯਾਦ ਆ ਜਾਵੇ ਕਿ ਤੁਹਾਡੇ ਭਰਾ-ਭੈਣ ਦੇ ਮਨ ਵਿੱਚ ਤੁਹਾਡੇ ਲਈ ਗੁੱਸਾ ਹੈ,

24ਤਾਂ ਉੱਥੇ ਆਪਣੀ ਭੇਂਟ ਜਗਵੇਦੀ ਦੇ ਸਾਹਮਣੇ ਰੱਖ ਕੇ ਅਤੇ ਪਹਿਲਾਂ ਆਪਣੇ ਭਰਾ ਨਾਲ ਜਾ ਕੇ ਮੇਲ-ਮਿਲਾਪ ਕਰ ਫਿਰ ਆ ਕੇ ਆਪਣੀ ਭੇਂਟ ਚੜ੍ਹਾ।

25“ਜੇ ਤੁਹਾਡਾ ਵਿਰੋਧੀ ਤੁਹਾਨੂੰ ਅਦਾਲਤ ਵਿੱਚ ਲੈ ਜਾ ਰਿਹਾ ਹੋਵੇ। ਤਾਂ ਰਸਤੇ ਵਿੱਚ ਹੀ ਛੇਤੀ ਉਸ ਨਾਲ ਸੁਲ੍ਹਾ ਕਰ ਲਓ ਇਸ ਤਰ੍ਹਾਂ ਨਾ ਹੋਵੇ ਉਹ ਤੁਹਾਨੂੰ ਜੱਜ ਦੇ ਹਵਾਲੇ ਕਰੇ ਅਤੇ ਜੱਜ ਤੁਹਾਨੂੰ ਅਧਿਕਾਰੀ ਦੇ ਹਵਾਲੇ ਕਰੇ ਅਤੇ ਤੁਹਾਨੂੰ ਜੇਲ੍ਹ ਵਿੱਚ ਪਾ ਦਿੱਤਾ ਜਾਵੇ।

26ਮੈਂ ਤੈਨੂੰ ਸੱਚ ਕਹਿੰਦਾ ਹਾਂ, ਕਿ ਜਦੋਂ ਤੱਕ ਤੂੰ ਇੱਕ-ਇੱਕ ਸਿੱਕਾ ਨਾ ਭਰ ਦੇਵੇ ਉਦੋਂ ਤੱਕ ਤੂੰ ਕਿਸੇ ਵੀ ਤਰ੍ਹਾਂ ਨਾਲ ਉੱਥੋਂ ਨਾ ਛੁੱਟੇਂਗਾ।

27“ਤੁਸੀਂ ਇਹ ਸੁਣ ਹੀ ਚੁੱਕੇ ਹੋ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਵਿਭਚਾਰ ਨਾ ਕਰਨਾ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.