ਮੱਤੀਯਾਹ 5

ਮੈਂ ਤੈਨੂੰ ਸੱਚ ਕਹਿੰਦਾ ਹਾਂ, ਕਿ ਜਦੋਂ ਤੱਕ ਤੂੰ ਇੱਕ-ਇੱਕ ਸਿੱਕਾ ਨਾ ਭਰ ਦੇਵੇ ਉਦੋਂ ਤੱਕ ਤੂੰ ਕਿਸੇ ਵੀ ਤਰ੍ਹਾਂ ਨਾਲ ਉੱਥੋਂ ਨਾ ਛੁੱਟੇਂਗਾ।

Matthew 5:26 (UKJV) Verily I say unto you, You shall by no means come out thence, till you have paid the uttermost farthing.

24ਤਾਂ ਉੱਥੇ ਆਪਣੀ ਭੇਂਟ ਜਗਵੇਦੀ ਦੇ ਸਾਹਮਣੇ ਰੱਖ ਕੇ ਅਤੇ ਪਹਿਲਾਂ ਆਪਣੇ ਭਰਾ ਨਾਲ ਜਾ ਕੇ ਮੇਲ-ਮਿਲਾਪ ਕਰ ਫਿਰ ਆ ਕੇ ਆਪਣੀ ਭੇਂਟ ਚੜ੍ਹਾ।

25“ਜੇ ਤੁਹਾਡਾ ਵਿਰੋਧੀ ਤੁਹਾਨੂੰ ਅਦਾਲਤ ਵਿੱਚ ਲੈ ਜਾ ਰਿਹਾ ਹੋਵੇ। ਤਾਂ ਰਸਤੇ ਵਿੱਚ ਹੀ ਛੇਤੀ ਉਸ ਨਾਲ ਸੁਲ੍ਹਾ ਕਰ ਲਓ ਇਸ ਤਰ੍ਹਾਂ ਨਾ ਹੋਵੇ ਉਹ ਤੁਹਾਨੂੰ ਜੱਜ ਦੇ ਹਵਾਲੇ ਕਰੇ ਅਤੇ ਜੱਜ ਤੁਹਾਨੂੰ ਅਧਿਕਾਰੀ ਦੇ ਹਵਾਲੇ ਕਰੇ ਅਤੇ ਤੁਹਾਨੂੰ ਜੇਲ੍ਹ ਵਿੱਚ ਪਾ ਦਿੱਤਾ ਜਾਵੇ।

26ਮੈਂ ਤੈਨੂੰ ਸੱਚ ਕਹਿੰਦਾ ਹਾਂ, ਕਿ ਜਦੋਂ ਤੱਕ ਤੂੰ ਇੱਕ-ਇੱਕ ਸਿੱਕਾ ਨਾ ਭਰ ਦੇਵੇ ਉਦੋਂ ਤੱਕ ਤੂੰ ਕਿਸੇ ਵੀ ਤਰ੍ਹਾਂ ਨਾਲ ਉੱਥੋਂ ਨਾ ਛੁੱਟੇਂਗਾ।

27“ਤੁਸੀਂ ਇਹ ਸੁਣ ਹੀ ਚੁੱਕੇ ਹੋ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਵਿਭਚਾਰ ਨਾ ਕਰਨਾ।’

28ਪਰੰਤੂ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਇੱਕ, ਜੋ ਕਿਸੇ ਔਰਤ ਨੂੰ ਬੁਰੀ ਇੱਛਾ ਨਾਲ ਵੀ ਵੇਖਦਾ ਹੈ ਉਹ ਉਸੇ ਵਕਤ ਹੀ ਉਸ ਨਾਲ ਆਪਣੇ ਮਨ ਵਿੱਚ ਵਿਭਚਾਰ ਕਰ ਚੁੱਕਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.