ਮੱਤੀਯਾਹ 5

“ਤੁਸੀਂ ਇਹ ਸੁਣ ਹੀ ਚੁੱਕੇ ਹੋ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਵਿਭਚਾਰ ਨਾ ਕਰਨਾ।’

Matthew 5:27 (UKJV) All of you have heard that it was said by them of old time, You shall not commit adultery:

25“ਜੇ ਤੁਹਾਡਾ ਵਿਰੋਧੀ ਤੁਹਾਨੂੰ ਅਦਾਲਤ ਵਿੱਚ ਲੈ ਜਾ ਰਿਹਾ ਹੋਵੇ। ਤਾਂ ਰਸਤੇ ਵਿੱਚ ਹੀ ਛੇਤੀ ਉਸ ਨਾਲ ਸੁਲ੍ਹਾ ਕਰ ਲਓ ਇਸ ਤਰ੍ਹਾਂ ਨਾ ਹੋਵੇ ਉਹ ਤੁਹਾਨੂੰ ਜੱਜ ਦੇ ਹਵਾਲੇ ਕਰੇ ਅਤੇ ਜੱਜ ਤੁਹਾਨੂੰ ਅਧਿਕਾਰੀ ਦੇ ਹਵਾਲੇ ਕਰੇ ਅਤੇ ਤੁਹਾਨੂੰ ਜੇਲ੍ਹ ਵਿੱਚ ਪਾ ਦਿੱਤਾ ਜਾਵੇ।

26ਮੈਂ ਤੈਨੂੰ ਸੱਚ ਕਹਿੰਦਾ ਹਾਂ, ਕਿ ਜਦੋਂ ਤੱਕ ਤੂੰ ਇੱਕ-ਇੱਕ ਸਿੱਕਾ ਨਾ ਭਰ ਦੇਵੇ ਉਦੋਂ ਤੱਕ ਤੂੰ ਕਿਸੇ ਵੀ ਤਰ੍ਹਾਂ ਨਾਲ ਉੱਥੋਂ ਨਾ ਛੁੱਟੇਂਗਾ।

27“ਤੁਸੀਂ ਇਹ ਸੁਣ ਹੀ ਚੁੱਕੇ ਹੋ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਵਿਭਚਾਰ ਨਾ ਕਰਨਾ।’

28ਪਰੰਤੂ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਇੱਕ, ਜੋ ਕਿਸੇ ਔਰਤ ਨੂੰ ਬੁਰੀ ਇੱਛਾ ਨਾਲ ਵੀ ਵੇਖਦਾ ਹੈ ਉਹ ਉਸੇ ਵਕਤ ਹੀ ਉਸ ਨਾਲ ਆਪਣੇ ਮਨ ਵਿੱਚ ਵਿਭਚਾਰ ਕਰ ਚੁੱਕਾ ਹੈ।

29ਅਗਰ ਤੇਰੀ ਸੱਜੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਉਸ ਨੂੰ ਬਾਹਰ ਕੱਢ ਕੇ ਸੁੱਟ ਦਿਓ। ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.