ਮੱਤੀਯਾਹ 5

ਪਰੰਤੂ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਇੱਕ, ਜੋ ਕਿਸੇ ਔਰਤ ਨੂੰ ਬੁਰੀ ਇੱਛਾ ਨਾਲ ਵੀ ਵੇਖਦਾ ਹੈ ਉਹ ਉਸੇ ਵਕਤ ਹੀ ਉਸ ਨਾਲ ਆਪਣੇ ਮਨ ਵਿੱਚ ਵਿਭਚਾਰ ਕਰ ਚੁੱਕਾ ਹੈ।

Matthew 5:28 (UKJV) But I say unto you, That whosoever looks on a woman to lust after her has committed adultery with her already in his heart.

26ਮੈਂ ਤੈਨੂੰ ਸੱਚ ਕਹਿੰਦਾ ਹਾਂ, ਕਿ ਜਦੋਂ ਤੱਕ ਤੂੰ ਇੱਕ-ਇੱਕ ਸਿੱਕਾ ਨਾ ਭਰ ਦੇਵੇ ਉਦੋਂ ਤੱਕ ਤੂੰ ਕਿਸੇ ਵੀ ਤਰ੍ਹਾਂ ਨਾਲ ਉੱਥੋਂ ਨਾ ਛੁੱਟੇਂਗਾ।

27“ਤੁਸੀਂ ਇਹ ਸੁਣ ਹੀ ਚੁੱਕੇ ਹੋ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਵਿਭਚਾਰ ਨਾ ਕਰਨਾ।’

28ਪਰੰਤੂ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਇੱਕ, ਜੋ ਕਿਸੇ ਔਰਤ ਨੂੰ ਬੁਰੀ ਇੱਛਾ ਨਾਲ ਵੀ ਵੇਖਦਾ ਹੈ ਉਹ ਉਸੇ ਵਕਤ ਹੀ ਉਸ ਨਾਲ ਆਪਣੇ ਮਨ ਵਿੱਚ ਵਿਭਚਾਰ ਕਰ ਚੁੱਕਾ ਹੈ।

29ਅਗਰ ਤੇਰੀ ਸੱਜੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਉਸ ਨੂੰ ਬਾਹਰ ਕੱਢ ਕੇ ਸੁੱਟ ਦਿਓ। ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇਂ।

30ਅਤੇ ਜੇ ਤੇਰਾ ਸੱਜਾ ਹੱਥ ਤੈਨੂੰ ਠੋਕਰ ਖੁਆਵੇ, ਤਾਂ ਉਸ ਨੂੰ ਵੱਢ ਕੇ ਸੁੱਟ ਦਿਓ। ਕਿਉਂ ਜੋ ਤੁਹਾਡੇ ਲਈ ਇਹ ਚੰਗਾ ਹੈ ਕਿ ਤੁਹਾਡੇ ਇੱਕ ਅੰਗ ਦਾ ਨਾਸ ਹੋ ਜਾਵੇ ਪਰ ਤੁਹਾਡਾ ਸਰੀਰ ਨਰਕ ਵਿੱਚ ਨਾ ਸੁੱਟਿਆ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.