ਮੱਤੀਯਾਹ 5

ਅਗਰ ਤੇਰੀ ਸੱਜੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਉਸ ਨੂੰ ਬਾਹਰ ਕੱਢ ਕੇ ਸੁੱਟ ਦਿਓ। ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇਂ।

Matthew 5:29 (UKJV) And if your right eye offend you, pluck it out, and cast it from you: for it is profitable for you that one of your members should perish, and not that your whole body should be cast into hell.

27“ਤੁਸੀਂ ਇਹ ਸੁਣ ਹੀ ਚੁੱਕੇ ਹੋ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਵਿਭਚਾਰ ਨਾ ਕਰਨਾ।’

28ਪਰੰਤੂ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਇੱਕ, ਜੋ ਕਿਸੇ ਔਰਤ ਨੂੰ ਬੁਰੀ ਇੱਛਾ ਨਾਲ ਵੀ ਵੇਖਦਾ ਹੈ ਉਹ ਉਸੇ ਵਕਤ ਹੀ ਉਸ ਨਾਲ ਆਪਣੇ ਮਨ ਵਿੱਚ ਵਿਭਚਾਰ ਕਰ ਚੁੱਕਾ ਹੈ।

29ਅਗਰ ਤੇਰੀ ਸੱਜੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਉਸ ਨੂੰ ਬਾਹਰ ਕੱਢ ਕੇ ਸੁੱਟ ਦਿਓ। ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇਂ।

30ਅਤੇ ਜੇ ਤੇਰਾ ਸੱਜਾ ਹੱਥ ਤੈਨੂੰ ਠੋਕਰ ਖੁਆਵੇ, ਤਾਂ ਉਸ ਨੂੰ ਵੱਢ ਕੇ ਸੁੱਟ ਦਿਓ। ਕਿਉਂ ਜੋ ਤੁਹਾਡੇ ਲਈ ਇਹ ਚੰਗਾ ਹੈ ਕਿ ਤੁਹਾਡੇ ਇੱਕ ਅੰਗ ਦਾ ਨਾਸ ਹੋ ਜਾਵੇ ਪਰ ਤੁਹਾਡਾ ਸਰੀਰ ਨਰਕ ਵਿੱਚ ਨਾ ਸੁੱਟਿਆ ਜਾਵੇ।

31“ਇਹ ਵੀ ਕਿਹਾ ਗਿਆ ਸੀ, ‘ਜੇ ਕੋਈ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ-ਨਾਮਾ ਲਿਖ ਕੇ ਦੇਵੇ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.