31“ਇਹ ਵੀ ਕਿਹਾ ਗਿਆ ਸੀ, ‘ਜੇ ਕੋਈ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ-ਨਾਮਾ ਲਿਖ ਕੇ ਦੇਵੇ।’
32ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਕਰਕੇ ਤਲਾਕ ਦੇਵੇ ਉਹ ਉਸ ਕੋਲੋਂ ਵਿਭਚਾਰ ਕਰਵਾਉਂਦਾ ਹੈ ਅਤੇ ਜੋ ਕੋਈ ਉਸ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।
33“ਤੁਸੀਂ ਸੁਣਿਆ ਹੈ ਜੋ ਬਹੁਤ ਸਮਾਂ ਪਹਿਲਾਂ ਪੁਰਖਿਆਂ ਨੂੰ ਕਿਹਾ ਗਿਆ ਸੀ, ‘ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ।’
34ਪਰੰਤੂ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ: ਨਾ ਸਵਰਗ ਦੀ, ਕਿਉਂਕਿ ਉਹ ਪਰਮੇਸ਼ਵਰ ਦਾ ਸਿੰਘਾਸਣ ਹੈ;
35ਨਾ ਧਰਤੀ ਦੀ, ਕਿਉਂ ਜੋ ਉਹ ਪਰਮੇਸ਼ਵਰ ਦੇ ਪੈਰ ਰੱਖਣ ਦੀ ਜਗ੍ਹਾ ਹੈ; ਅਤੇ ਨਾ ਯੇਰੂਸ਼ਲੇਮ ਦੀ, ਕਿਉਂ ਜੋ ਉਹ ਮਹਾਨ ਰਾਜੇ ਦਾ ਸ਼ਹਿਰ ਹੈ।