2ਤਾਂ ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ। ਉਸ ਨੇ ਕਿਹਾ:
3“ਮੁਬਾਰਕ ਹਨ ਉਹ ਜਿਹੜੇ ਦਿਲਾਂ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਹਨਾਂ ਦਾ ਹੈ।
4ਮੁਬਾਰਕ ਹਨ ਉਹ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।
5ਮੁਬਾਰਕ ਹਨ ਉਹ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਸ ਹੋਣਗੇ।
6ਮੁਬਾਰਕ ਹਨ ਉਹ ਜਿਹੜੇ ਧਾਰਮਿਕਤਾ ਦੇ ਭੁੱਖੇ ਅਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ।