ਮੱਤੀਯਾਹ 5

ਜੇ ਕੋਈ ਤੁਹਾਡੇ ਕੋਲੋਂ ਕੁਝ ਮੰਗੇ ਤਾਂ ਉਸ ਨੂੰ ਦੇ ਦਿਓ। ਅਗਰ ਤੁਹਾਡੇ ਕੋਲੋਂ ਕੋਈ ਉਧਾਰ ਲੈਣਾ ਚਾਹੁੰਦਾ ਹੈ, ਤਾਂ ਉਸ ਤੋਂ ਮੂੰਹ ਨਾ ਮੋੜੋ।

Matthew 5:42 (UKJV) Give to him that asks you, and from him that would borrow of you turn not you away.

40ਜੇ ਕੋਈ ਤੁਹਾਡੇ ਉੱਤੇ ਮੁਕੱਦਮਾ ਕਰਕੇ ਤੁਹਾਡੀ ਕਮੀਜ਼ ਲੈਣਾ ਚਾਹੇ ਤਾਂ ਉਸ ਨੂੰ ਚੋਗਾ ਵੀ ਦੇ ਦਿਓ।

41ਜੇ ਤੁਹਾਨੂੰ ਕੋਈ ਇੱਕ ਕਿਲੋਮੀਟਰ ਚੱਲਣ ਲਈ ਮਜਬੂਰ ਕਰੇ ਤਾਂ ਉਸ ਨਾਲ ਦੋ ਕਿਲੋਮੀਟਰ ਤੱਕ ਜਾਓ।

42ਜੇ ਕੋਈ ਤੁਹਾਡੇ ਕੋਲੋਂ ਕੁਝ ਮੰਗੇ ਤਾਂ ਉਸ ਨੂੰ ਦੇ ਦਿਓ। ਅਗਰ ਤੁਹਾਡੇ ਕੋਲੋਂ ਕੋਈ ਉਧਾਰ ਲੈਣਾ ਚਾਹੁੰਦਾ ਹੈ, ਤਾਂ ਉਸ ਤੋਂ ਮੂੰਹ ਨਾ ਮੋੜੋ।

43“ਤੁਸੀਂ ਇਹ ਤਾਂ ਸੁਣਿਆ ਹੈ ਜੋ ਕਿਹਾ ਗਿਆ ਸੀ, ‘ਕਿ ਤੁਸੀਂ ਆਪਣੇ ਗੁਆਂਢੀ ਨਾਲ ਪਿਆਰ ਕਰੋ ਅਤੇ ਆਪਣੇ ਦੁਸ਼ਮਣ ਨਾਲ ਵੈਰ ਰੱਖੋ।’

44ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਲਈ ਪ੍ਰਾਰਥਨਾ ਕਰੋ ਜੋ ਤੁਹਾਨੂੰ ਸਤਾਉਂਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.