ਮੱਤੀਯਾਹ 5

ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ। ਕਿਉਂ ਜੋ ਉਹ ਆਪਣਾ ਸੂਰਜ ਬੁਰਿਆਂ ਭਲਿਆਂ ਤੇ ਚੜ੍ਹਾਉਂਦਾ ਹੈ ਅਤੇ ਇਸੇ ਪ੍ਰਕਾਰ ਉਹ ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਾਉਂਦਾ ਹੈ।

Matthew 5:45 (UKJV) That all of you may be the children of your Father which is in heaven: for he makes his sun to rise on the evil and on the good, and sends rain on the just and on the unjust.

43“ਤੁਸੀਂ ਇਹ ਤਾਂ ਸੁਣਿਆ ਹੈ ਜੋ ਕਿਹਾ ਗਿਆ ਸੀ, ‘ਕਿ ਤੁਸੀਂ ਆਪਣੇ ਗੁਆਂਢੀ ਨਾਲ ਪਿਆਰ ਕਰੋ ਅਤੇ ਆਪਣੇ ਦੁਸ਼ਮਣ ਨਾਲ ਵੈਰ ਰੱਖੋ।’

44ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਲਈ ਪ੍ਰਾਰਥਨਾ ਕਰੋ ਜੋ ਤੁਹਾਨੂੰ ਸਤਾਉਂਦੇ ਹਨ।

45ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ। ਕਿਉਂ ਜੋ ਉਹ ਆਪਣਾ ਸੂਰਜ ਬੁਰਿਆਂ ਭਲਿਆਂ ਤੇ ਚੜ੍ਹਾਉਂਦਾ ਹੈ ਅਤੇ ਇਸੇ ਪ੍ਰਕਾਰ ਉਹ ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਾਉਂਦਾ ਹੈ।

46ਜੇ ਤੁਸੀਂ ਸਿਰਫ ਉਹਨਾਂ ਨੂੰ ਪਿਆਰ ਕਰਦੇ ਹੋ ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਇਸਦਾ ਤੁਹਾਨੂੰ ਕੀ ਫ਼ਲ ਮਿਲੇਗਾ? ਕੀ ਚੁੰਗੀ ਲੈਣ ਵਾਲੇ ਵੀ ਇਸ ਤਰ੍ਹਾਂ ਨਹੀਂ ਕਰਦੇ?

47ਅਤੇ ਜੇ ਤੁਸੀਂ ਸਿਰਫ ਆਪਣੇ ਭਰਾਵਾਂ ਨੂੰ ਹੀ ਨਮਸਕਾਰ ਕਰੋ ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ ਪਰਾਈਆਂ ਕੌਮਾਂ ਦੇ ਲੋਕ ਇਸ ਤਰ੍ਹਾਂ ਨਹੀਂ ਕਰਦੇ ਹਨ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.